ਉੱਤਰਾਖੰਡ ਦੇ ਦੇਹਰਾਦੂਨ 'ਚ ਐਂਡੇਵੀਅਰ ਗੱਡੀ ਬੇਕਾਬੂ ਹੋ ਕੇ ਪਹਾੜ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ 'ਚ ਇਕ ਔਰਤ ਸਮੇਤ 5 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇਕ ਲੜਕੀ ਦੀ ਹਾਲਤ ਅਜੇ ਵੀ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਸਵੇਰੇ 5 ਵਜੇ ਵਾਪਰਿਆ ਹਾਦਸਾ
ਸਥਾਨਕ ਲੋਕਾਂ ਮੁਤਾਬਕ ਇਹ ਹਾਦਸਾ ਸਵੇਰੇ ਕਰੀਬ 5 ਵਜੇ ਚੁਨਾਖਲ-ਝਾੜੀਪਾਣੀ ਰੋਡ 'ਤੇ ਵਾਪਰਿਆ। ਲੋਕਾਂ ਨੇ ਤੁਰੰਤ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਸ ਨੇ ਰੇਸਕੇਊ ਟੀਮ ਦੀ ਮਦਦ ਨਾਲ ਲਾਸ਼ਾਂ ਅਤੇ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ |
6 ਵਿਦਿਆਰਥੀ ਵੀ ਸਨ ਮੌਜੂਦ
ਪੁਲਸ ਨੇ ਦੱਸਿਆ ਕਿ ਗੱਡੀ 'ਚ 6 ਲੋਕ ਮੌਜੂਦ ਸਨ, ਜਿਨ੍ਹਾਂ 'ਚੋਂ 4 ਲੜਕੇ ਅਤੇ 2 ਲੜਕੀਆਂ ਸਨ। ਇਹ ਸਾਰੇ ਮਸੂਰੀ ਦਾ ਦੌਰਾ ਕਰ ਕੇ ਵਾਪਸ ਦੇਹਰਾਦੂਨ ਪਰਤ ਰਹੇ ਸਨ। ਹਾਦਸੇ ਦਾ ਸ਼ਿਕਾਰ ਹੋਏ ਲੋਕ ਦੇਹਰਾਦੂਨ ਦੇ ਇਕ ਆਈ.ਐਮ.ਐਸ ਦੇ ਵਿਦਿਆਰਥੀ ਦੱਸੇ ਜਾਂਦੇ ਹਨ। ਹਾਦਸੇ ਦੇ ਤੁਰੰਤ ਬਾਅਦ ਹੀ ਤਿੰਨ ਲੋਕਾਂ ਦੀ ਮੌਤ ਹੋ ਗਈ। ਜਦਕਿ ਬਾਕੀ 3 ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਲਾਜ ਦੌਰਾਨ 2 ਹੋਰ ਦੀ ਹੋਈ ਮੌਤ
ਪੁਲਸ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ 2 ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਕੁੱਲ ਇੱਕ ਲੜਕੀ ਅਤੇ 4 ਲੜਕਿਆਂ ਦੀ ਮੌਤ ਹੋ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਾਦਸਾ ਵਾਪਰਿਆ ਕਿਵੇਂ ?