ਹੁਸ਼ਿਆਰਪੁਰ ਵਿਚ ਥਾਰ ਅੰਦਰ ਹੂਟਰ ਲਾ ਕੇ ਘੁੰਮ ਰਹੇ ਨੌਜਵਾਨ ਨੂੰ ਪੁਲਸ ਨੇ ਕਾਬੂ ਕਰ ਕੇ ਚਲਾਨ ਕੱਟ ਦਿੱਤਾ। ਪੁਲਸ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇਕ ਥਾਰ ਗੱਡੀ ਵਿਚ ਵੱਡਾ ਹੂਟਰ ਲੱਗਾ ਹੋਇਆ ਹੈ, ਤੇ ਹੂਟਰ ਵਜਾ ਕੇ ਹੁੱਲੜਬਾਜ਼ੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੈਸ਼ਰ ਹਾਰਨ ਦੀ ਇਜਾਜ਼ਤ ਨਹੀਂ ਹੈ। ਸ਼ਹਿਰ ਵਿਚ ਇਸ ਤਰ੍ਹਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਿਸੇ ਨੂੰ ਨਹੀਂ ਕਰਨ ਦਿੱਤੀ ਜਾਵੇਗੀ।
ਹੁਸ਼ਿਆਰਪੁਰ ਪੁਲਸ ਹੁੱਲੜਬਾਜ਼ਾਂ 'ਤੇ ਰੱਖ ਰਹੀ ਨਜ਼ਰ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਹੁਸ਼ਿਆਰਪੁਰ ਪੁਲਸ ਬਾਈਕ ਸਵਾਰਾਂ ਦਾ ਚਲਾਨ ਕੱਟ ਚੁੱਕੀ ਹੈ, ਜਿਨ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋਈ ਸੀ। ਉਨਾਂ ਨੌਜਵਾਨਾਂ ਨੇ ਸਟੰਟ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਪਾਈ ਸੀ, ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕੀਤੀ।