ਜਲੰਧਰ ਵਿੱਚ ਪੁਲਸ ਨੇ ਦੋ ਯੂਟਿਊਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦੋਵਾਂ ਯੂਟਿਊਬਰਾਂ 'ਤੇ ਈਸਾਈ ਭਾਈਚਾਰੇ ਅਤੇ ਪਾਸਟਰ ਅੰਕੁਰ ਨਰੂਲਾ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦਾ ਦੋਸ਼ ਹੈ। ਪੁਲਸ ਨੇ ਕੇਸ ਦਰਜ ਕਰ ਲਿਆ ਹੈ ਪਰ ਇਸ ਮਾਮਲੇ ਵਿੱਚ ਅਜੇ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।
ਪਿੰਡ ਫੋਲੜੀਵਾਲ ਦੇ ਵਿਕਟਰ ਗੋਲਡ ਨੇ ਦੱਸਿਆ ਕਿ ਦਮਨ ਢੀਂਗਰਾ ਅਤੇ ਮਨਪ੍ਰੀਤ ਸਿੰਘ, ਜੋ ਕਿ ਇੱਕ ਯੂਟਿਊਬ ਚੈਨਲ ਚਲਾਉਂਦੇ ਹਨ, ਨੇ ਇੱਕ ਵੀਡੀਓ ਅਪਲੋਡ ਕੀਤਾ ਸੀ। ਵੀਡੀਓ ਵਿੱਚ ਉਨ੍ਹਾਂ ਨੇ ਈਸਾਈ ਭਾਈਚਾਰੇ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ ਅਤੇ ਪਾਸਟਰ ਅੰਕੁਰ ਨਰੂਲਾ ਵਿਰੁੱਧ ਵੀ ਇਤਰਾਜ਼ਯੋਗ ਸ਼ਬਦ ਬੋਲੇ ਸਨ।
ਉਨ੍ਹਾਂ ਅੱਗੇ ਕਿਹਾ ਕਿ ਜਦੋਂ ਈਸਾਈ ਭਾਈਚਾਰੇ ਨੂੰ ਵੀਡੀਓ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਬਾਰੇ ਪੁਲਸ ਕਮਿਸ਼ਨਰੇਟ ਨੂੰ ਸ਼ਿਕਾਇਤ ਕੀਤੀ। ਪੁਲਸ ਨੇ ਮਾਮਲੇ ਦੀ ਜਾਂਚ ਕਰ ਕੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਵੀਡੀਓ ਨੂੰ ਸਬੂਤ ਵਜੋਂ ਰੱਖਿਆ ਗਿਆ ਹੈ।