ਆਮ ਆਦਮੀ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਦੇ ਖਿਲਾਫ ਬੁੱਧਵਾਰ ਨੂੰ ਬਾਬੂ ਜਗਜੀਵਨ ਰਾਮ ਚੌਕ 'ਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਹੁਣ ਏ.ਐਸ.ਆਈ ਬਲਵਿੰਦਰ ਕੁਮਾਰ ਵੱਲੋਂ ਥਾਣਾ-5 ਵਿੱਚ ਪ੍ਰਦਰਸ਼ਨ ਕਰਨ ਵਾਲੇ ਪਾਰਟੀ ਵਰਕਰਾਂ ਤੇ ਆਗੂਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।
ਇਸ ਦੇ ਨਾਲ ਹੀ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਪ੍ਰਦਰਸ਼ਨ ਕਰ ਰਹੇ ਅਣਪਛਾਤੇ 'ਆਪ' ਵਰਕਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਵਿੱਚ ਧਾਰਾ 283,427,3 ਤਹਿਤ ਹੀ ਕਾਰਵਾਈ ਕੀਤੀ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਖਿਲਾਫ ਪ੍ਰਦਰਸ਼ਨ ਕਰਨ ਵਾਲੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ। ਚੋਣ ਕਮਿਸ਼ਨ ਦੇ ਅਧਿਕਾਰੀਆਂ ਵਲੋਂ ਵੀਡੀਓਗ੍ਰਾਫੀ ਕਰਵਾਈ ਗਈ। ਜਿਸ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ ਹੈ।