ਪੰਜਾਬ ਦੇ ਮਸ਼ਹੂਰ ਪੁਲਿਸ ਮੁਲਾਜ਼ਮ ਗੁਰਮੀਤ ਸਿੰਘ ਪਿੰਕੀ ਕੈਟ ਦਾ ਦਿਹਾਂਤ ਹੋ ਗਿਆ ਹੈ। ਉਹ ਡੇਂਗੂ ਤੋਂ ਪੀੜਤ ਸੀ ਅਤੇ ਚੰਡੀਗੜ੍ਹ ਦੇ ਇੱਕ ਹਸਪਤਾਲ ਵਿੱਚ ਦਾਖਲ ਸੀ। ਉਸ ਦਾ ਕਈ ਦਿਨਾਂ ਤੋਂ ਹਸਪਤਾਲ ਵਿੱਚ ਇਲਾਜ ਚਲ ਰਿਹਾ ਸੀ।
ਬੇਟੀ ਦੇ ਵਾਪਸ ਆਉਣ ਤੋਂ ਬਾਅਦ ਕੀਤਾ ਜਾਵੇਗਾ ਸੰਸਕਾਰ
ਪਿੰਕੀ ਕੈਟ ਪੰਜਾਬ ਪੁਲਿਸ ਦਾ ਸਾਬਕਾ ਮੁਲਾਜ਼ਮ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਬੇਟੀ ਵਿਦੇਸ਼ 'ਚ ਰਹਿੰਦੀ ਹੈ, ਉਸ ਦਾ ਅੰਤਿਮ ਸੰਸਕਾਰ ਵਾਪਸ ਆਉਣ ਤੋਂ ਬਾਅਦ ਹੀ ਕੀਤਾ ਜਾਵੇਗਾ।
ਪੰਜਾਬ ਪੁਲਿਸ ਦਾ ਇਹ ਮੁਲਾਜ਼ਮ ਕਾਲੇ ਅੱਤਵਾਦ ਦੇ ਦੌਰ ਦੌਰਾਨ ਕਾਫੀ ਵਿਵਾਦਾਂ 'ਚ ਰਿਹਾ ਹੈ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲਾਂ ਨੂੰ ਫੜਨ ਵਿੱਚ ਗੁਰਮੀਤ ਸਿੰਘ ਪਿੰਕੀ ਕੈਟ ਨੇ ਅਹਿਮ ਭੂਮਿਕਾ ਨਿਭਾਈ, ਜਿਸ ਲਈ ਉਨ੍ਹਾਂ ਨੂੰ ਐਵਾਰਡ ਵੀ ਮਿਲਿਆ।
ਪਿੰਕੀ ਕੈਟ ਨੂੰ ਉਮਰ ਕੈਦ ਦੀ ਸੁਣਾਈ ਗਈ ਸੀ ਸਜ਼ਾ
ਪਿੰਕੀ ਕੈਟ ਨੂੰ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਕਰੀਬੀ ਮੰਨਿਆ ਜਾਂਦਾ ਸੀ। ਵਰਣਨਯੋਗ ਹੈ ਕਿ 2021 ਵਿਚ ਲੁਧਿਆਣਾ ਦੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ ਸੀ। ਮ੍ਰਿਤਕ ਨੌਜਵਾਨ ਅਵਤਾਰ ਸਿੰਘ ਨੇ ਰਸਤਾ ਹੀ ਪੁੱਛਿਆ ਸੀ। ਪਿੰਕੀ ਕੈਟ ਨੂੰ ਇਸ ਦੋਸ਼ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਪਰ ਕਿਸੇ ਤਰ੍ਹਾਂ ਉਹ 7 ਸਾਲ ਬਾਅਦ ਹੀ ਜੇਲ 'ਚੋਂ ਬਾਹਰ ਆ ਗਿਆ।