ਪਾਕਿਸਤਾਨ ਦੀ ਮਸ਼ਹੂਰ TikTok ਸਟਾਰ ਮਿਨਾਹਿਲ ਮਲਿਕ ਦੀ ਇੱਕ ਪ੍ਰਾਈਵੇਟ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ, ਜਿਸ ਕਾਰਨ ਉਸ ਨੂੰ ਟ੍ਰੋਲਿੰਗ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਇਸ ਮਾਮਲੇ 'ਤੇ ਮਿਨਾਹਿਲ ਨੇ ਖੁਦ ਅੱਗੇ ਆ ਕੇ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਦੱਸੀ ਹੈ।
ਮਿਨਾਹਿਲ ਨੇ ਵੀਡੀਓ ਨੂੰ ਫਰਜ਼ੀ ਦੱਸਿਆ
ਮਿਨਾਹਿਲ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ ਨੂੰ ਫਰਜ਼ੀ (FAKE) ਦੱਸਿਆ ਹੈ। ਉਨ੍ਹਾਂ ਕਿਹਾ ਕਿ ਵੀਡੀਓ ਵਾਇਰਲ ਕਰਨ ਵਾਲੇ ਵਿਅਕਤੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਅਜਿਹਾ ਕੰਮ ਸਿਰਫ਼ ਉਹੀ ਕਰ ਸਕਦਾ ਹੈ ਜੋ ਔਰਤਾਂ ਦੀ ਇੱਜ਼ਤ ਨਹੀਂ ਕਰਦਾ।
ਘਟਨਾ ਕਾਰਨ ਪਰਿਵਾਰ ਡਿਪ੍ਰੈਸ਼ਨ ਵਿਚ
ਮਿਨਾਹਿਲ ਨੇ ਅੱਗੇ ਦੱਸਿਆ ਕਿ ਘਟਨਾ ਤੋਂ ਬਾਅਦ ਉਸ ਦਾ ਪੂਰਾ ਪਰਿਵਾਰ ਪਰੇਸ਼ਾਨ ਅਤੇ ਡਿਪ੍ਰੈਸ਼ਨ ਵਿੱਚ ਹੈ। ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਜੇਕਰ ਤੁਹਾਡੇ ਕਿਸੇ ਜਾਣਕਾਰ ਜਾਂ ਪਰਿਵਾਰਕ ਮੈਂਬਰ ਨਾਲ ਅਜਿਹਾ ਕੁਝ ਵਾਪਰਦਾ ਹੈ, ਤਾਂ ਤੁਰੰਤ ਇਸ ਦੀ ਸੂਚਨਾ ਦਿਓ ਅਤੇ ਕਾਰਵਾਈ ਕਰੋ।
ਸੋਸ਼ਲ ਮੀਡੀਆ 'ਤੇ ਵੀਡੀਓ ਟ੍ਰੈਂਡ ਕਰ ਰਹੀ
ਮਿਨਾਹਿਲ ਮਲਿਕ ਕਰਾਚੀ ਦੀ ਰਹਿਣ ਵਾਲੀ ਹੈ ਅਤੇ TikTok 'ਤੇ ਉਸ ਦੇ 18 ਲੱਖ ਤੋਂ ਵੱਧ ਫਾਲੋਅਰਜ਼ ਹਨ। ਪਾਕਿਸਤਾਨ 'ਚ ਉਨ੍ਹਾਂ ਦੀ ਕਾਫੀ ਫੈਨ ਫਾਲੋਇੰਗ ਹੈ ਪਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਵੀਡੀਓ ਮਿਨਾਹਿਲ ਮਲਿਕ ਦੀ ਹੈ ਅਤੇ ਇਹ ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਹੀ ਹੈ।