ਖਬਰਿਸਤਾਨ ਨੈੱਟਵਰਕ : ਮਸ਼ਹੂਰ ਸੂਫੀ ਗਾਇਕ ਹੰਸ ਰਾਜ ਹੰਸ ਨੂੰ ਡੂੰਘਾ ਸਦਮਾ ਲੱਗਾ ਹੈ, ਉਨ੍ਹਾਂ ਦੀ ਪਤਨੀ ਰੇਸ਼ਮਾ ਦਾ ਅੱਜ ਦੁਪਹਿਰ ਸਮੇਂ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 60 ਸਾਲ ਸੀ।
ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਇਸ ਖ਼ਬਰ ਨਾਲ ਹੰਸ ਪਰਿਵਾਰ ਵਿਚ ਸੋਗ ਛਾ ਗਿਆ। ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਪਤਨੀ ਰੇਸ਼ਮਾ ਹਾਰਟ ਅਟੈਕ ਦੀ ਸਮੱਸਿਆ ਕਾਰਨ ਸਟੰਟ ਵੀ ਪਵਾਇਆ ਸੀ।
ਦੱਸ ਦੇਈਏ ਕਿ ਹੰਸ ਰਾਜ ਹੰਸ ਇੱਕ ਭਾਰਤੀ ਗਾਇਕ ਅਤੇ ਸਿਆਸਤਦਾਨ ਹਨ। ਉਹ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਹਨ ਅਤੇ ਉਨ੍ਹਾਂ ਨੂੰ ਪਦਮ ਸ਼੍ਰੀ ਦਾ ਨਾਗਰਿਕ ਸਨਮਾਨ ਮਿਲਿਆ ਹੈ।