ਭੋਗਪੁਰ ਨੇੜੇ ਪਿੰਡ ਸਨੋਰਾ ਦੇ ਪੁਲ 'ਤੇ ਸੂਫੀ ਗਾਇਕ ਸਰਦਾਰ ਅਲੀ ਦੀ ਕਾਰ ਦਾ ਸੰਤੁਲਨ ਵਿਗੜਨ ਕਾਰਨ ਐਕਸੀਡੈਂਟ ਹੋ ਗਿਆ। ਉਹ ਆਪਣੀ ਫੋਰਡ ਐਂਡੇਵਰ ਕਾਰ ਚਲਾ ਕੇ ਮਾਲੇਰਕੋਟਲਾ ਤੋਂ ਹਾਜੀਪੁਰ ਜਾ ਰਹੇ ਸਨ। ਪਰ ਕਾਰ ਦਾ ਸੰਤੁਲਨ ਵਿਗੜਨ ਕਾਰਨ ਗੱਡੀ ਸੜਕ ਦੇ ਵਿਚਕਾਰ ਡਿਵਾਈਡਰ ਨਾਲ ਟਕਰਾ ਗਈ ਤੇ ਹਾਦਸਾ ਵਾਪਰ ਗਿਆ।
ਇਸ ਹਾਦਸੇ ਵਿੱਚ ਤਿੰਨ ਵਿਅਕਤੀ ਮਾਮੂਲੀ ਜ਼ਖ਼ਮੀ ਹੋ ਗਏ। ਪਰ ਡਰਾਈਵਰ ਕਦਮ ਹੁਸੈਨ ਪੁੱਤਰ ਗੁਲਾਮ ਰਸ਼ੀਦ ਨੂੰ ਗੰਭੀਰ ਸੱਟਾਂ ਲੱਗੀਆਂ। ਹਾਲਾਂਕਿ ਸਰਦਾਰ ਅਲੀ ਬਿਲਕੁਲ ਠੀਕ ਹੈ। ਗੱਡੀ ਦਾ ਏਅਰ ਬੈਗ ਖੁੱਲ੍ਹਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਗਰਿੱਲ 'ਤੇ ਫਸੀ ਤੇਜ਼ ਰਫਤਾਰ ਕਾਰ
ਜਲੰਧਰ 'ਚ ਤੇਜ਼ ਰਫਤਾਰ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਤੇਜ਼ ਰਫ਼ਤਾਰ ਕਾਰ ਸਨੌਰਾ ਪੁਲ ਦੇ ਉੱਪਰ ਗਰਿੱਲ 'ਤੇ ਜਾ ਟਕਰਾਈ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਕਾਰ 'ਚ 4 ਲੋਕ ਸਵਾਰ ਸਨ
ਦੱਸਿਆ ਜਾ ਰਿਹਾ ਹੈ ਕਿ ਕਾਰ 'ਚ 4 ਲੋਕ ਸਵਾਰ ਸਨ। ਹਾਦਸੇ ਵਿੱਚ ਕੋਈ ਵੀ ਗੰਭੀਰ ਰੂਪ ਵਿੱਚ ਜ਼ਖਮੀ ਨਹੀਂ ਹੋਇਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਟਰ ਦੀ ਮਦਦ ਨਾਲ ਕਾਰ ਨੂੰ ਗਰਿੱਲ ਤੋਂ ਬਾਹਰ ਕੱਢਿਆ ਜਾ ਰਿਹਾ ਹੈ। ਹਾਲਾਂਕਿ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।