ਖ਼ਬਰਿਸਤਾਨ ਨੈੱਟਵਰਕ: ਬਾਲੀਵੁੱਡ ਅਦਾਕਾਰ ਰਾਜਕੁਮਾਰ ਰਾਓ ਨੇ ਜਲੰਧਰ ਅਦਾਲਤ 'ਚ ਕੋਰਟ 'ਚ ਆਤਮ ਸਮਰਪਣ ਕੀਤਾ ਹੈ। ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ਤਕ ਮੁਲਤਵੀ ਕਰ ਦਿੱਤੀ ਹੈ। ਦੱਸ ਦੇਈਏ ਕਿ ਅਦਾਕਾਰ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਹੈ।
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗੇ ਇਲਜ਼ਾਮ
ਫਿਲਮ 'ਬਹਿਨ ਹੋਗੀ ਤੇਰੀ' 'ਚ ਭਗਵਾਨ ਸ਼ਿਵ ਨੂੰ ਗਲਤ ਤਰੀਕੇ ਨਾਲ ਦਿਖਾਇਆ ਸੀ। ਜਿਸ ਤੋਂ ਬਾਅਦ ਅਦਾਕਾਰ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ 2017 'ਚ ਥਾਣਾ 5 'ਚ ਮਾਮਲਾ ਦਰਜ ਗਿਆ ਸੀ, ਇਸ ਤੋਂ ਇਲਾਵਾ ਫਿਲਮ ਦੇ ਨਿਰਮਾਤਾ, ਨਿਰਦੇਸ਼ਕ ਨਿਤਿਨ ਅਤੇ ਅਮੂਲ ਵਿਕਾਸ ਦੇ ਇਲਾਵਾ ਸ਼ਰੂਤੀ ਹਸਨ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।
ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ, ਅਦਾਲਤ ਨੇ ਰਾਓ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਹਾਲਾਂਕਿ ਫਿਲਮ ਅਦਾਕਾਰ ਰਾਜ ਕੁਮਾਰ ਰਾਓ ਪਹਿਲਾਂ ਹੀ ਅਦਾਲਤ ਤੋਂ ਜ਼ਮਾਨਤ ਲੈ ਚੁੱਕੇ ਸਨ। ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਕਾਰਨ ਬੀਤੇ ਦਿਨ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਅਤੇ ਜ਼ਮਾਨਤ ਮਿਲ ਗਈ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
ਦੱਸ ਦੇਈਏ ਕਿ ਕੋਰਟ 'ਚ ਪੇਸ਼ ਹੋਣ ਤੋਂ ਬਾਅਦ ਅਦਾਕਾਰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਸੋਹਲ ਮੀਡੀਆ 'ਤੇ ਸਾਂਝੀਆਂ ਕੀਤੀਆਂ ।

ਅਦਾਕਾਰ ਰਾਜਕੁਮਾਰ ਰਾਓ ਨੇ ਅਤੇ ਉਨ੍ਹਾਂ ਦੀ ਪਤਨੀ ਪੱਤਰਲੇਖਾ ਨੇ ਸੋਸ਼ਲ ਮੀਡੀਆ 'ਤੇ ਆਪਣੇ ਪਹਿਲੇ ਬੱਚੇ ਦੇ ਆਉਣ ਦੀ ਖੁਸ਼ਖਬਰੀ ਸਾਂਝੀ ਕੀਤੀ ਸੀ। ਦੋਵਾਂ ਦਾ ਵਿਆਹ 2021 ਵਿੱਚ ਹੋਇਆ ਸੀ।