ਮਸ਼ਹੂਰ ਅਦਾਕਾਰਾ ਹਿਨਾ ਖ਼ਾਨ ਨੂੰ ਤੀਜੇ ਸਟੇਜ ਦੇ ਬ੍ਰੈਸਟ ਕੈਂਸਰ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਅਦਾਕਾਰਾ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਸਾਂਝੀ ਕਰ ਕੇ ਦਿੱਤੀ।
ਗਿੱਪੀ ਗਰੇਵਾਲ ਨਾਲ ਫਿਲਮ ਵਿਚ ਆ ਚੁੱਕੀ ਨਜ਼ਰ
ਹਿਨਾ ਖਾਨ ਨੇ ਦੱਸਿਆ ਕਿ ਉਹ ਤੀਜੇ ਸਟੇਜ ਦੇ ਬ੍ਰੈਸਟ ਕੈਂਸਰ ਤੋਂ ਪੀੜਤ ਹੈ। ਉਸ ਦਾ ਇਸ ਸੰਬੰਧੀ ਇਲਾਜ ਚੱਲ ਰਿਹਾ ਹੈ। ਦੱਸ ਦੇਈਏ ਕਿ ਹਾਲ ਹੀ ਵਿਚ ਹਿਨਾ ਖ਼ਾਨ ਗਿੱਪੀ ਗਰੇਵਾਲ ਨਾਲ ਪੰਜਾਬੀ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਵਿਚ ਅਦਾਕਾਰੀ ਕਰ ਚੁੱਕੀ ਹੈ।
ਹਿਨਾ ਖਾਨ ਨੇ ਸ਼ੁੱਕਰਵਾਰ ਨੂੰ ਅੱਜ ਇਹ ਪੋਸਟ ਸਾਂਝੀ ਕਰ ਕੇ ਇਸ ਗੱਲ ਦਾ ਖੁਲਾਸਾ ਕੀਤਾ। ਹਿਨਾ ਖਾਨ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਪੋਸਟ ਸਾਂਝੀ ਕੀਤੀ ਸੀ।