ਭਾਜਪਾ ਦੇ 195 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਕਿਸਾਨਾਂ ਦੇ ਰੋਸ ਦੀ ਵਜ੍ਹਾ
ਦੱਸ ਦੇਈਏ ਕਿ ਕਿਸਾਨ ਇਸ ਲਈ ਰੋਸ ਜ਼ਾਹਰ ਕਰ ਰਹੇ ਹਨ ਕਿ ਅਕਤੂਬਰ 2021 'ਚ ਉਤਰ ਪ੍ਰਦੇਸ਼ ਦੇ ਲਖੀਮਪੁਰੀ ਖੀਰੀ ਜ਼ਿਲੇ 'ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੁਚਲ ਦਿੱਤਾ ਸੀ, ਜਿਸ ਕਾਰਣ 8 ਕਿਸਾਨਾਂ ਦੀ ਮੌਤ ਹੋ ਗਈ ਸੀ, ਜਿਸ ਦਾ ਕਿ ਅਜੇ ਤੱਕ ਇਨਸਾਫ ਨਹੀਂ ਮਿਲਿਆ।
ਹੁਣ ਭਾਜਪਾ ਨੇ ਇੱਕ ਵਾਰ ਫਿਰ ਅਜੈ ਮਿਸ਼ਰਾ ਨੂੰ ਟਿਕਟ ਦੇਣ ਦਾ ਫੈਸਲਾ ਕੀਤਾ ਹੈ, ਇਸ ਨੂੰ ਲੈ ਕੇ ਕਿਸਾਨਾਂ ਵਿੱਚ ਗੁੱਸਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਜਪਾ ਨੇ ਟੇਨੀ ਨੂੰ ਟਿਕਟ ਦੇ ਕੇ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਘਾਣ ਕੀਤਾ ਹੈ। ਇਕ ਪਾਸੇ ਭਾਜਪਾ ਕਹਿ ਰਹੀ ਹੈ ਕਿ ਸਾਡੀ ਕਿਸਾਨਾਂ ਨਾਲ ਹਮਦਰਦੀ ਹੈ ਤੇ ਦੂਜੇ ਪਾਸੇ ਸਾਡੇ ਜਲੇ ਉਤੇ ਲੂਣ ਭੁੱਕਿਆ ਜਾ ਰਿਹਾ ਹੈ।