ਮੁਕੇਰੀਆਂ/ ਹੁਸ਼ਿਆਰਪੁਰ ਵਿੱਚ ਕਿਸਾਨਾਂ ਨੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। ਸ਼ੂਗਰ ਮਿੱਲ ਦੇ ਗੇਟ ਅੱਗੇ ਕਿਸਾਨ ਬੈਠੇ ਹਨ। ਕਿਸਾਨਾਂ ਦੇ ਧਰਨੇ ਕਾਰਨ ਹਾਈਵੇਅ ’ਤੇ ਕਾਫੀ ਜਾਮ ਲੱਗ ਗਿਆ। ਟ੍ਰੈਫਿਕ ਪੁਲਸ ਨੇ ਕਈ ਥਾਵਾਂ ਤੋਂ ਰੂਟ ਮੋੜ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਟ੍ਰੈਫਿਕ ਦੀ ਸਮੱਸਿਆ ਤੋਂ ਬਚਾਇਆ ਜਾ ਸਕੇ। ਪ੍ਰਸ਼ਾਸਨ ਕਿਸਾਨਾਂ ਨੂੰ ਮਨਾਉਣ 'ਚ ਲੱਗਾ ਹੋਇਆ ਹੈ।
ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ
ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਵਾਅਦੇ ਮੁਤਾਬਕ ਗੰਨੇ ਦੇ ਰੇਟ ਨਹੀਂ ਵਧਾਏ। 11 ਰੁਪਏ ਦਾ ਸ਼ਗਨ ਕਹਿ ਕੇ ਉਨ੍ਹਾਂ ਨਾਲ ਕੌਝਾ ਮਜ਼ਾਕ ਕੀਤਾ ਗਿਆ। ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿਸਾਨਾਂ ਵੱਲੋਂ ਸਰਕਾਰ ਅੱਗੇ ਰੱਖੇ ਰੇਟ ਵਿੱਚ ਵਾਧਾ ਨਹੀਂ ਕੀਤਾ ਜਾਂਦਾ ਤੇ ਮਿੱਲਾਂ ਨਹੀਂ ਚਲਾਈਆਂ ਜਾਂਦੀਆਂ।
ਮੁੱਖ ਮੰਤਰੀ ਨੇ 2 ਦਸੰਬਰ ਤੋਂ ਮਿੱਲਾਂ ਚਲਾਉਣ ਦਾ ਕੀਤਾ ਐਲਾਨ
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਪੰਜਾਬ ਦੀਆਂ ਸਾਰੀਆਂ ਮਿੱਲਾਂ ਨੂੰ ਚਲਾਉਣ ਲਈ ਕਿਹਾ ਹੈ। ਉਨ੍ਹਾਂ ਟਵੀਟ ਕੀਤਾ ਕਿ 2 ਦਸੰਬਰ ਨੂੰ ਪੰਜਾਬ ਦੀਆਂ ਸਾਰੀਆਂ ਸਹਿਕਾਰੀ ਅਤੇ ਨਿੱਜੀ ਸ਼ੂਗਰ ਮਿੱਲਾਂ ਨਵੇਂ ਰੇਟਾਂ ਅਨੁਸਾਰ ਚੱਲਣਗੀਆਂ।