ਬਠਿੰਡਾ ਵਿੱਚ ਪ੍ਰਸ਼ਾਸਨ ਦੀ ਟੀਮ ਖੇਤਾਂ ਵਿੱਚ ਪਰਾਲੀ ਸਾੜਨ ਤੋਂ ਰੋਕਣ ਗਈ ਸੀ। ਜਿਸ ਦਾ ਕਿਸਾਨਾਂ ਨੇ ਵਿਰੋਧ ਕੀਤਾ ਅਤੇ ਪ੍ਰਸ਼ਾਸਨ ਦੀ ਟੀਮ ਦਾ ਘਿਰਾਓ ਕੀਤਾ। ਕਿਸਾਨਾਂ ਵੱਲੋਂ ਸਰਕਾਰੀ ਮੁਲਾਜ਼ਮ ਨੂੰ ਬੰਧਕ ਬਣਾ ਕੇ ਪਰਾਲੀ ਸਾੜਨ ਲਈ ਮਜਬੂਰ ਕੀਤਾ ਗਿਆ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਖ਼ਿਲਾਫ਼ ਜਲਦੀ ਕੇਸ ਦਰਜ ਕੀਤੇ ਜਾਣ।
ਸੀਐਮ ਭਗਵੰਤ ਮਾਨ ਨੇ ਕੀਤਾ ਟਵੀਟ
ਮੁੱਖ ਮੰਤਰੀ ਭਗਵੰਤ ਮਾਨ ਨੇ ਐਕ੍ਸ 'ਤੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, ਪਿਆਰੇ ਪੰਜਾਬੀਓ , ਤੁਸੀਂ ਕਿਸ ਰਾਹ 'ਤੇ ਜਾ ਰਹੇ ਹੋ? ਪਰਾਲੀ ਨਾ ਸਾੜਨ ਦਾ ਸੁਨੇਹਾ ਲੈ ਕੇ ਗਏ ਇੱਕ ਸਰਕਾਰੀ ਮੁਲਾਜ਼ਮ ਨੂੰ ਅੱਗ ਲਾਉਣ ਲਈ ਮਜਬੂਰ ਕਰ ਦਿੱਤਾ । ਇਨ੍ਹਾਂ ਖਿਲਾਫ ਜਲਦ ਸ਼ਿਕਾਇਤ ਦਰਜ ਕਰਵਾਈ ਜਾਵੇ।
ਇਹ ਕਿਸਾਨਾਂ ਦੀ ਸ਼ਰੇਆਮ ਗੁੰਡਾਗਰਦੀ ਹੈ - ਡੀ.ਸੀ
ਇਸ ਦੇ ਨਾਲ ਹੀ ਬਠਿੰਡਾ ਦੇ ਡੀਸੀ ਸ਼ੌਕਤ ਅਹਿਮਦ ਦਾ ਬਿਆਨ ਸਾਹਮਣੇ ਆਇਆ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੱਜ ਉਹ ਖੁਦ ਘਟਨਾ ਵਾਲੀ ਥਾਂ 'ਤੇ ਜਾਣਗੇ। ਉਨ੍ਹਾਂ ਨੇ ਕਿਸਾਨਾਂ ਵੱਲੋਂ ਕੀਤੀ ਉਕਤ ਕਾਰਵਾਈ ਦੀ ਨਿਖੇਧੀ ਕੀਤੀ। ਡੀਸੀ ਨੇ ਕਿਹਾ ਕਿ ਕਿਸਾਨਾਂ ਨੇ ਪਰਾਲੀ ਸਾੜਨ ਤੋਂ ਰੋਕਣ ਆਏ ਅਧਿਕਾਰੀ ਨੂੰ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕਰ ਦਿੱਤਾ ਹੈ। ਇਹ ਕਿਸਾਨਾਂ ਦੀ ਸ਼ਰੇਆਮ ਗੁੰਡਾਗਰਦੀ ਹੈ।