ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਵੀਂ ਸੰਸਦ ਵਿੱਚ ਕਿਸਾਨਾਂ ਦੇ ਹੱਕ ਵਿੱਚ ਭਾਰਤ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਵਿੱਚ ਹਵਾ ਪ੍ਰਦੂਸ਼ਣ ਦੀ ਗੱਲ ਹੁੰਦੀ ਹੈ ਤਾਂ ਪੰਜਾਬ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਇਆ ਜਾਂਦਾ ਹੈ। ਜਦੋਂ ਕਿ ਪੰਜਾਬ ਵਿੱਚ ਪ੍ਰਦੂਸ਼ਣ ਦਾ ਪੱਧਰ ਘੱਟ ਅਤੇ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਵੱਧ ਹੈ।
ਸੰਤ ਸੀਚੇਵਾਲ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਕਾਰਨ ਹੋ ਰਹੀਆਂ ਮੌਤਾਂ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਪੂਰੀ ਦੁਨੀਆ ਹਵਾ ਪ੍ਰਦੂਸ਼ਣ ਤੋਂ ਪੀੜਤ ਹੈ ਪਰ ਭਾਰਤ ਵਿੱਚ ਹਰ ਸਾਲ 21 ਲੱਖ 8 ਹਜ਼ਾਰ ਮੌਤਾਂ ਹਵਾ ਪ੍ਰਦੂਸ਼ਣ ਕਾਰਨ ਹੀ ਹੁੰਦੀਆਂ ਹਨ। ਜਦੋਂ ਵੀ ਹਵਾ ਪ੍ਰਦੂਸ਼ਣ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ।