ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੀਟਿੰਗ ਤੋਂ ਬਾਅਦ ਚੰਡੀਗੜ੍ਹ ਵਿੱਚ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ। ਦੱਸ ਦੇਈਏ ਕਿ ਵੱਖ-ਵੱਖ ਕਿਸਾਨ ਜਥੇਬੰਦੀਆਂ 26 ਨਵੰਬਰ ਤੋਂ ਚੰਡੀਗੜ੍ਹ ਵਿਚ ਧਰਨਾ ਦੇ ਰਹੀਆਂ ਸਨ।
ਕਿਸਾਨ ਆਗੂਆਂ ਨੇ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ। ਕਿਸਾਨਾਂ ਨੇ ਮੈਮੋਰੰਡਮ ਰਾਜਪਾਲ ਨੂੰ ਸੌੰਪ ਦਿੱਤਾ ਹੈ।