ਪੰਜਾਬ ਅਤੇ ਹਰਿਆਣਾ ਦੀ SYL ਮੀਟਿੰਗ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਚੰਡੀਗੜ੍ਹ ਵਿੱਚ ਇਕੱਠੀਆਂ ਹੋ ਰਹੀਆਂ ਹਨ। ਕਿਸਾਨਾਂ ਨੇ ਮੁਹਾਲੀ ਤੋਂ ਚੰਡੀਗੜ੍ਹ ਵੱਲ ਮਾਰਚ ਵੀ ਕੀਤਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਚੰਡੀਗੜ੍ਹ ਵਿੱਚ ਪੁਲਿਸ ਬਲ ਵੀ ਤਾਇਨਾਤ ਕਰ ਦਿੱਤੇ ਗਏ ਹਨ।
ਕੇਂਦਰੀ ਜਲ ਮੰਤਰੀ ਨੂੰ ਵੀ ਮੀਟਿੰਗ 'ਚ ਹੋਣਗੇ ਸ਼ਾਮਿਲ
SYL ਮੁੱਦੇ 'ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਨਾਲ ਕੇਂਦਰੀ ਜਲ ਮੰਤਰੀ ਗਜੇਂਦਰ ਸ਼ੇਖਾਵਤ ਵੀ ਮੌਜੂਦ ਰਹਿਣਗੇ। ਕੇਂਦਰੀ ਮੰਤਰੀ ਨੇ ਇਸ ਮਸਲੇ ਦੇ ਹੱਲ ਲਈ ਹੀ ਇਹ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 4 ਵਜੇ ਬੁਲਾਈ ਗਈ ਹੈ।
ਹਰਿਆਣਾ ਨੂੰ ਪਾਣੀ ਦੇਣ ਦਾ ਵਿਰੋਧ
ਦੱਸ ਦੇਈਏ ਕਿ ਕਿਸਾਨਾਂ ਨੇ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦਾ ਵਿਰੋਧ ਕੀਤਾ ਹੈ। ਇਸ ਦੇ ਲਈ 5 ਕਿਸਾਨ ਜਥੇਬੰਦੀਆਂ ਨੇ ਵੀ ਇਸ ਧਰਨੇ ਦਾ ਐਲਾਨ ਕੀਤਾ ਸੀ। ਕਿਸਾਨਾਂ ਨੇ ਇਹ ਐਲਾਨ 2 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਕੀਤਾ।
ਦੋਵੇਂ ਸਰਕਾਰਾਂ ਇਸ ਮਾਮਲੇ ਨੂੰ ਜਲਦੀ ਹੱਲ ਕਰਨ-ਸੁਪਰੀਮ ਕੋਰਟ
ਦੱਸ ਦੇਈਏ ਕਿ ਇਸ ਮਾਮਲੇ 'ਚ ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਨੂੰ ਇਸ ਮੁੱਦੇ ਨੂੰ ਸੁਲਝਾਉਣ ਲਈ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਬਾਅਦ ਤੀਜੀ ਮੀਟਿੰਗ ਹੋਣ ਜਾ ਰਹੀ ਹੈ।