ਜਲੰਧਰ ਦੇ ਭੋਗਪੁਰ ਦੇ ਸੀਐਨਜੀ ਪਲਾਂਟ ਨੂੰ ਲੈ ਕੇ ਅੱਜ ਕਿਸਾਨਾਂ ਤੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਲੋਕਾਂ ਨੇ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਨੂੰ ਜਾਮ ਕਰ ਦਿੱਤਾ ਹੈ। ਜਿਸ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨ ਦੇ ਮੱਦੇਨਜ਼ਰ ਮੌਕੇ 'ਤੇ ਭਾਰੀ ਪੁਲਿਸ ਬਲ ਤਾਇਨਾਤ ਹੈ।
ਇਸ ਕਾਰਨ ਸੀਐਨਜੀ ਪਲਾਂਟ ਦਾ ਕੀਤਾ ਜਾ ਰਿਹਾ ਹੈ ਵਿਰੋਧ
ਭੋਗਪੁਰ ਦੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪਲਾਂਟ ਦੇ ਬਣਨ ਨਾਲ ਸ਼ਹਿਰ ਦੀ ਹਵਾ ਪ੍ਰਦੂਸ਼ਿਤ ਹੋ ਜਾਵੇਗੀ। ਜਿਸ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਜਾਵੇਗਾ। ਸਿਰਫ਼ ਹਵਾ 'ਤੇ ਹੀ ਨਹੀ , ਸਗੋਂ ਧਰਤੀ ਹੇਠਲੇ ਪਾਣੀ 'ਤੇ ਵੀ ਇਸ ਪ੍ਰਦੂਸ਼ਣ ਦਾ ਭਾਰੀ ਅਸਰ ਪਵੇਗਾ। ਜਿਸ ਕਾਰਨ ਇਸ ਪਲਾਂਟ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕੀਤਾ ਸੀ ਉਦਘਾਟਨ
ਦਰਅਸਲ, ਕਾਂਗਰਸ ਸਰਕਾਰ ਦੇ ਦੌਰਾਨ ਸਾਬਕਾ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਪ੍ਰੋਜੈਕਟ ਸ਼ੁਰੂ ਕੀਤਾ ਸੀ। ਜਿਸ ਦਾ ਉਨ੍ਹਾਂ ਨੇ ਉਦਘਾਟਨ ਵੀ ਕੀਤਾ। ਜਿਸ 'ਤੇ ਹੁਣ ਕੰਮ ਚੱਲ ਰਿਹਾ ਹੈ। ਇਸ ਨੂੰ ਬੰਦ ਕਰਵਾਉਣ ਲਈ ਸਥਾਨਕ ਲੋਕ ਅਤੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਪਲਾਂਟ ਨੂੰ ਬੰਦ ਨਾ ਕੀਤੇ ਜਾਣ ਕਾਰਨ ਲੋਕਾਂ ਅਤੇ ਕਿਸਾਨਾਂ ਵੱਲੋਂ ਹਾਈਵੇਅ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।