ਚੰਡੀਗੜ੍ਹ 'ਚ ਕਿਸਾਨ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ 'ਚ ਕਿਸਾਨ ਮਜ਼ਦੂਰ ਮੋਰਚਾ ਨਾਲ ਜੁੜੇ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ। ਕਿਸਾਨੀ ਮਸਲਿਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਕਿ 26 ਅਕਤੂਬਰ ਨੂੰ ਦੁਪਹਿਰ 1 ਵਜੇ ਤੋਂ ਬਾਅਦ ਫਗਵਾੜਾ, ਬਟਾਲਾ, ਮੋਗਾ ਅਤੇ ਸੰਗਰੂਰ ਨੇੜੇ ਡਬੜੂ ਵਿਖੇ ਪੱਕਾ ਮੋਰਚਾ ਲਾਇਆ ਜਾਵੇਗਾ।
26 ਤੋਂ ਸ਼ੁਰੂ ਕਰਨਗੇ ਅੰਦੋਲਨ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਇਸ ਮੌਕੇ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਕਿਸਾਨ ਨੇ ਕੇਂਦਰ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਝੋਨੇ ਦੀ ਖਰੀਦ ਦੇ ਮਸਲੇ ਜਲਦੀ ਤੋਂ ਜਲਦੀ ਹੱਲ ਕੀਤੇ ਜਾਣ, ਨਹੀਂ ਤਾਂ 26 ਤੋਂ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
4 ਹਾਈਵੇਅ ਪੂਰੀ ਤਰ੍ਹਾਂ ਰਹਿਣਗੇ ਬੰਦ
26 ਅਕਤੂਬਰ ਤੋਂ ਪੰਜਾਬ ਦੇ 4 ਹਾਈਵੇਅ ਪੂਰੀ ਤਰ੍ਹਾਂ ਬੰਦ ਰਹਿਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਉਦੋਂ ਤੱਕ ਉਹ ਪਿੱਛੇ ਨਹੀਂ ਹਟਣਗੇ ਅਤੇ ਸੂਬੇ ਦੇ ਲੋਕਾਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਹੈ।