ਇਕ ਵਾਰ ਫਿਰ ਅੱਜ 101 ਕਿਸਾਨਾਂ ਦਾ ਜੱਥਾ ਸ਼ੰਭੂ ਬਾਰਡਰ ਤੋਂ ਦਿੱਲੀ ਲਈ ਰਵਾਨਾ ਹੋਇਆ। ਕਿਸਾਨ ਪੈਦਲ ਹੀ ਦਿੱਲੀ ਲਈ ਕੂਚ ਕਰ ਰਹੇ ਹਨ। ਦੱਸ ਦੇਈਏ ਕਿ ਕਿਸਾਨਾਂ ਨੇ ਅੱਥਰੂ ਗੈਸ ਦੇ ਗੋਲਿਆਂ ਤੋਂ ਬਚਾਅ ਲਈ ਮਾਸਕ ਲਗਾਏ ਹੋਏ ਹਨ।
ਕਿਸਾਨਾਂ ਨੂੰ ਹਰਿਆਣਾ ਪੁਲਸ ਨੇ ਰੋਕਿਆ
ਪੰਜਾਬ ਦੇ 101 ਕਿਸਾਨ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਪੈਦਲ ਦਿੱਲੀ ਲਈ ਰਵਾਨਾ ਹੋਏ ਸਨ ਪਰ ਹਰਿਆਣਾ ਪੁਲਸ ਨੇ ਸਰਹੱਦ 'ਤੇ ਕਿਸਾਨਾਂ ਨੂੰ ਰੋਕ ਲਿਆ। ਇੱਥੇ ਪੁਲੀਸ ਅਤੇ ਕਿਸਾਨਾਂ ਵਿੱਚ ਤਕਰਾਰ ਹੋ ਗਈ ਤੇ ਮਹੌਲ ਤਣਾਅਪੁਰਣ ਬਣਦਾ ਜਾ ਰਿਹਾ ਹੈ।
ਕਿਸਾਨਾਂ ਤੋਂ ਮੰਗੀ ਜਾ ਰਹੀ ਦਿੱਲੀ ਜਾਣ ਲਈ ਪਰਮੀਸ਼ਨ
ਹਰਿਆਣਾ ਪੁਲਸ ਨੇ ਕਿਸਾਨਾਂ ਤੋਂ ਦਿੱਲੀ ਜਾਣ ਦੀ ਇਜਾਜ਼ਤ ਮੰਗੀ ਹੈ। ਉਸ ਦਾ ਕਹਿਣਾ ਹੈ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਦੇ। ਇਸ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ’ਤੇ ਹਰਿਆਣਾ ਪੁਲਸ ਨੇ ਅੱਥਰੂ ਗੈਸ ਦੇ ਗੋਲੇ ਕਿਸਾਨਾਂ ਉਤੇ ਛੱਡੇ ਹਨ।
ਪੈਦਲ ਵੀ ਨਹੀਂ ਜਾਣ ਦਿੱਤਾ ਜਾ ਰਿਹਾ
ਹਰਿਆਣਾ ਪੁਲਸ ਨੇ ਕਿਸਾਨਾਂ ਨੂੰ ਰੋਕ ਲਿਆ ਤੇ ਉਨ੍ਹਾਂ ਕੋਲੋਂ ਪਹਿਚਾਣ ਪੱਤਰ ਮੰਗੇ ਜਾ ਰਹੇ ਹਨ। ਇਸ ਦੌਰਾਨ ਤਿੱਖੀ ਬਹਿਸ ਹੋਈ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਨਾ ਕੋਈ ਟਰੈਕਟਰ ਟਰਾਲੀ ਲੈ ਕੇ ਆਏ ਹਾਂ ਫਿਰ ਵੀ ਸਾਨੂੰ ਪੈਦਲ ਨਹੀਂ ਜਾਣ ਦਿੱਤਾ ਜਾ ਰਿਹਾ।
ਬੈਰੀਕੇਡਿੰਗ ਲਾ ਕੇ ਕਿਸਾਨਾਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕਿਸਾਨ ਕੇਂਦਰ ਸਰਕਾਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਸਮੇਤ 13 ਮੰਗਾਂ ਕਰ ਰਹੇ ਹਨ।
ਮੀਡੀਆ ਨੂੰ ਵੀ ਦੂਰ ਰਹਿਣ ਦੀ ਦਿੱਤੀ ਸਲਾਹ
ਹਰਿਆਣਾ ਅਤੇ ਪੰਜਾਬ ਪੁਲਸ ਨੇ ਮੀਡੀਆ ਨੂੰ ਦਿੱਲੀ ਮਾਰਚ ਦੌਰਾਨ ਦੂਰੋਂ ਕਵਰੇਜ ਕਰਨ ਦੀ ਸਲਾਹ ਦਿੱਤੀ ਹੈ। ਇਸ ਤੋਂ ਪਹਿਲਾਂ 6 ਦਸੰਬਰ ਨੂੰ ਵੀ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਸਨ, ਜਿਸ ਵਿੱਚ 8 ਕਿਸਾਨ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਪੰਧੇਰ ਨੇ ਕਿਸਾਨਾਂ ਨੂੰ ਵਾਪਸ ਬੁਲਾ ਲਿਆ ਸੀ ਤੇ ਅੱਜ ਫਿਰ ਦਿੱਲੀ ਕੂਚ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।