ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਨੂੰ ਅੱਜ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਦਰਅਸਲ, ਪਰਨੀਤ ਕੌਰ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਪਟਿਆਲਾ ਦੇ ਪਿੰਡ ਆਈ ਸੀ। ਇਸ ਦੌਰਾਨ ਕਿਸਾਨਾਂ ਨੇ ਉਨ੍ਹਾਂ ਦੇ ਕਾਫਲੇ ਨੂੰ ਘੇਰ ਲਿਆ ਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਹੰਸਰਾਜ ਹੰਸ ਤੇ ਤਰਨਜੀਤ ਸੰਧੂ ਦਾ ਵੀ ਹੋ ਚੁਕਿਆ ਵਿਰੋਧ
ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੰਜਾਬ ਵਿੱਚ ਕਿਸਾਨਾਂ ਨੇ ਭਾਜਪਾ ਉਮੀਦਵਾਰ ਦਾ ਵਿਰੋਧ ਕੀਤਾ ਹੈ। ਇਸ ਤੋਂ ਪਹਿਲਾਂ ਵੀ ਕਿਸਾਨ ਪੰਜਾਬ ਦੇ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰ ਚੁੱਕੇ ਹਨ ਤੇ ਨਾਅਰੇਬਾਜ਼ੀ ਵੀ ਕਰ ਚੁੱਕੇ ਹਨ। ਕਿਸਾਨਾਂ ਨੇ ਫਰੀਦਕੋਟ ਤੋਂ ਉਮੀਦਵਾਰ ਹੰਸਰਾਜ ਹੰਸ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਮੁਰਦਾਬਾਦ ਦੇ ਨਾਅਰੇ ਲਾਏ।
ਅੰਮ੍ਰਿਤਸਰ ਤੋਂ ਉਮੀਦਵਾਰ ਤਰਨਜੀਤ ਸਿੰਘ ਸੰਧੂ ਵੀ ਚੋਣ ਪ੍ਰਚਾਰ ਲਈ ਅਜਨਾਲਾ ਪੁੱਜੇ ਹੋਏ ਸਨ। ਜਿੱਥੇ ਕਿਸਾਨਾਂ ਨੇ ਉਨ੍ਹਾਂ ਦੇ ਕਾਫਲੇ ਦਾ ਘਿਰਾਓ ਕਰਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਤੁਸੀਂ ਸ਼ਰਮ ਨਾਲ ਸਾਡਾ ਸਿਰ ਝੁਕਾ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਦੀ ਕਾਰ ਸਮੇਤ ਪੁਲਿਸ ਸੁਰੱਖਿਆ ਘੇਰਾ ਮੌਜੂਦ ਸੀ।