ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੋਣ ਪ੍ਰਚਾਰ ਲਈ ਜਲੰਧਰ ਆ ਰਹੇ ਹਨ। ਇਸ ਸਬੰਧੀ ਪੂਰੇ ਸ਼ਹਿਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਘਰਾਂ 'ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਕਿਉਂਕਿ ਕਿਸਾਨ ਪੀਐਮ ਮੋਦੀ ਨੂੰ ਸਵਾਲ ਪੁੱਛਣ ਲਈ ਜਾ ਰਹੇ ਸਨ, ਜਿਸ ਕਾਰਣ ਪੁਲਿਸ ਪ੍ਰਸ਼ਾਸਨ ਨੇ ਇਹ ਕਦਮ ਚੁੱਕਿਆ ਹੈ।
ਸਵੇਰੇ-ਸਵੇਰੇ ਹੀ ਕਿਸਾਨਾਂ ਨੂੰ ਘਰਾਂ 'ਚ ਕੀਤਾ ਨਜ਼ਰਬੰਦ
ਅੱਜ ਸਵੇਰੇ ਪੁਲੀਸ ਨੇ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਛਿਆਣਾ ਨੂੰ ਉਨ੍ਹਾਂ ਦੇ ਘਰ ਨਜ਼ਰਬੰਦ ਕਰ ਦਿੱਤਾ ਹੈ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਅਮਰੀਕ ਸਿੰਘ ਨੂੰ ਪੰਜਾਬ ਪੁਲੀਸ ਨੇ ਉਨ੍ਹਾਂ ਦੇ ਜੱਦੀ ਪਿੰਡ ਭਾਰ ਸਿੰਘ ਪੁਰਾ ਵਿੱਚ ਨਜ਼ਰਬੰਦ ਕਰ ਦਿੱਤਾ ਹੈ।
ਕਿਸਾਨ ਸਵਾਲ ਪੁੱਛਣ ਲਈ ਗਏ ਸਨ ਪਟਿਆਲਾ
ਦੱਸ ਦੇਈਏ ਕਿ ਬੀਤੇ ਦਿਨ ਵੀ ਕਿਸਾਨ ਪੀਐਮ ਮੋਦੀ ਨੂੰ ਸਵਾਲ ਪੁੱਛਣ ਲਈ ਪਟਿਆਲਾ ਪਹੁੰਚੇ ਸਨ ਪਰ ਪੁਲੀਸ ਨੇ ਉਨਾਂ ਨੂੰ ਹਾਈਵੇਅ ’ਤੇ ਹੀ ਰੋਕ ਲਿਆ ਸੀ। ਜਿਸ ਕਾਰਨ ਕਿਸਾਨਾਂ ਨੇ ਅੱਜ ਜਲੰਧਰ ਵਿੱਚ ਹੋਣ ਵਾਲੀ ਪੀਐਮ ਮੋਦੀ ਦੀ ਰੈਲੀ ਵਿੱਚ ਪਹੁੰਚਣ ਦਾ ਐਲਾਨ ਕੀਤਾ ਸੀ ਪਰ ਸ਼ਾਮ 4.30 ਵਜੇ ਪੀਐਮ ਮੋਦੀ ਦੀ ਰੈਲੀ ਤੋਂ ਪਹਿਲਾਂ ਹੀ ਪੁਲਿਸ ਨੇ ਕਿਸਾਨਾਂ ਨੂੰ ਘਰਾਂ 'ਚ ਨਜ਼ਰਬੰਦ ਕਰ ਦਿੱਤਾ ਹੈ।