ਪੰਜਾਬ 'ਚ ਅੱਜ ਕਿਸਾਨ ਝੋਨੇ ਦੀ ਖਰੀਦ ਲਈ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਮੰਡੀਆਂ ਦੇ ਆਲੇ-ਦੁਆਲੇ ਦੀਆਂ ਮੁੱਖ ਸੜਕਾਂ ਨੂੰ ਬੰਦ ਰੱਖਣਗੇ। ਜਿਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਝੋਨੇ ਦੀ ਖਰੀਦ ਦੇ ਕੰਮ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ।
26 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਸੜਕ ਜਾਮ
ਝੋਨੇ ਦੀ ਖਰੀਦ ਨੂੰ ਲੈ ਕੇ ਐਸਕੇਐਮ ਤੋਂ ਇਲਾਵਾ ਹੋਰ ਜਥੇਬੰਦੀਆਂ ਵੀ ਸਰਕਾਰ ਦੇ ਖਿਲਾਫ ਹੋ ਗਈਆਂ ਹਨ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ 26 ਅਕਤੂਬਰ ਨੂੰ ਮਾਝਾ-ਮਾਲਵਾ-ਦੁਆਬਾ ਖੇਤਰ ਦਾ ਹਾਈਵੇਅ ਬੰਦ ਰੱਖਣ ਦਾ ਐਲਾਨ ਕੀਤਾ ਹੈ।
29 ਅਕਤੂਬਰ ਨੂੰ ਡੀਸੀ ਦਫ਼ਤਰ ਦਾ ਕੀਤਾ ਜਾਵੇਗਾ ਘਿਰਾਓ
ਰਮਿੰਦਰ ਪਟਿਆਲਾ ਨੇ ਕਿਹਾ ਕਿ ਜੇਕਰ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ 29 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਸੂਬੇ ਦੇ ਸਮੂਹ ਡੀਸੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਵੱਲੋਂ ਅਨਾਜ ਮੰਡੀਆਂ ਦਾ ਦੌਰਾ ਕਰਨ 'ਤੇ ਕਾਲੇ ਝੰਡੇ ਦਿਖਾਏ ਜਾਣਗੇ।