ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪੁਲਸ ਨੇ ਪਰਦਾਫਾਸ਼ ਕੀਤਾ ਹੈ। ਜਾਣਕਾਰੀ ਅਨੁਸਾਰ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਫਾਜ਼ਿਲਕਾ ਪੁਲਸ ਅਤੇ ਬੀਐਸਐਫ ਨੇ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ, ਜਿਸ ਤਹਿਤ ਇੱਕ ਅੰਤਰਰਾਸ਼ਟਰੀ ਨਾਰਕੋ ਤਸਕਰੀ ਮਾਡਿਊਲ 7 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।
ਇਹ ਸਾਮਾਨ ਹੋਇਆ ਬਰਾਮਦ
ਤਸਕਰਾਂ ਕੋਲੋਂ ਪੁਲਸ ਨੇ 5.47 ਕਿਲੋਗ੍ਰਾਮ ਸ਼ੁੱਧ ਗ੍ਰੇਡ ਹੈਰੋਇਨ, 1.7 ਲੱਖ ਡਰੱਗ ਮਨੀ, 40 ਹੋਰ ਕਾਰਤੂਸ ਜ਼ਬਤ ਕੀਤੇ ਹਨ। ਅਗਲੇਰੀ ਜਾਂਚ ਜਾਰੀ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਸਥਿਤ ਸਮੱਗਲਰ ਦੇ ਸੰਪਰਕ ਵਿੱਚ ਦੱਸੇ ਜਾ ਰਹੇ ਹਨ।ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਕੀਤੀ ਸਾਂਝੀ
ਇਸ ਸਬੰਧੀ ਜਾਣਕਾਰੀ ਡੀ ਜੀ ਪੀ ਪੰਜਾਬ ਪੁਲਸ ਗੌਰਵ ਯਾਦਵ ਨੇ ਸਾਂਝੀ ਕੀਤੀ। ਉਨ੍ਹਾਂ ਇਸ ਸਬੰਧੀ ਟਵੀਟ ਕਰ ਕੇ ਸਾਰੀ ਡਿਟੇਸ ਸ਼ੇਅਰ ਕੀਤੀ।