ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਦੇ ਮੋਰਨੀ ਹਿਲਜ਼ ਇਲਾਕੇ ਵਿੱਚ ਇੱਕ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਇੱਕ ਖਾਈ ਵਿੱਚ ਡਿੱਗ ਗਿਆ, ਜਿਸ ਤੋਂ ਬਾਅਦ ਇਸ ਵਿੱਚ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਡਰ ਦਾ ਮਾਹੌਲ ਹੈ।
ਜਾਣਕਾਰੀ ਅਨੁਸਾਰ, ਲੜਾਕੂ ਜਹਾਜ਼ ਦਾ ਪਾਇਲਟ ਪੈਰਾਸ਼ੂਟ ਰਾਹੀਂ ਸੁਰੱਖਿਅਤ ਉਤਰ ਗਿਆ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ। ਲੜਾਕੂ ਜਹਾਜ਼ ਨੇ ਅੰਬਾਲਾ ਏਅਰਬੇਸ ਤੋਂ ਉਡਾਣ ਭਰੀ ਸੀ, ਜੋ ਕਿ ਪੰਚਕੂਲਾ ਵਿਚ ਕ੍ਰੈਸ਼ ਹੋ ਗਿਆ, ਹਾਲਾਂਕਿ ਇਸ ਪਿੱਛੇ ਕੀ ਕਾਰਣ ਹਨ, ਅਜੇ ਜਾਂਚ ਚੱਲ ਰਹੀ ਹੈ।