ਚੰਡੀਗੜ੍ਹ ਸਥਿਤ ਪੀਜੀਆਈ ਵਿਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਪੀ ਜੀ ਆਈ ਦੇ ਆਈ ਸੈਂਟਰ ਵਿੱਚ ਸਵੇਰੇ ਅਚਾਨਕ ਅੱਗ ਲੱਗ ਗਈ। ਫਿਲਹਾਲ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ ਹਨ। ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਅੱਗ ਬੁਝਾਉਣ ਦੀ ਕੋੋਸ਼ਿਸ਼ ਜਾਰੀ
ਪੀਜੀਆਈ ਚੰਡੀਗੜ੍ਹ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਪਹਿਲਾ ਵੀ ਲੱਗ ਚੁੱਕੀ ਅੱਗ
ਕੁਝ ਦਿਨ ਪਹਿਲਾਂ ਵੀ ਪੀਜੀਆਈ ਵਿੱਚ ਅੱਗ ਲੱਗ ਗਈ ਸੀ।ਪੀਜੀਆਈ ਦੇ ਨਹਿਰੂ ਹਸਪਤਾਲ ਦੇ ਬਲਾਕ ਸੀ ਵਿੱਚ 9 ਅਕਤੂਬਰ ਦੀ ਰਾਤ ਨੂੰ ਭਿਆਨਕ ਅੱਗ ਲੱਗ ਗਈ ਸੀ। ਇਸ ਤੋਂ ਬਾਅਦ ਮਰੀਜ਼ਾਂ ਨੂੰ ਬਾਹਰ ਕੱਢ ਕੇ ਨਹਿਰੂ ਐਕਸਟੈਂਸ਼ਨ ਅਤੇ ਨਹਿਰੂ ਹਸਪਤਾਲ ਦੇ ਬਲਾਕ ਏ ਵਿੱਚ ਤਬਦੀਲ ਕਰ ਦਿੱਤਾ ਗਿਆ। ਇੱਥੋਂ 400 ਤੋਂ ਵੱਧ ਮਰੀਜ਼ਾਂ ਨੂੰ ਬਾਹਰ ਕੱਢਿਆ ਗਿਆ। ਇਸ ਵਿੱਚ ਹਸਪਤਾਲ ਦੇ ਕਈ ਵਾਰਡ ਪ੍ਰਭਾਵਿਤ ਹੋਏ ਸਨ, ਜਿਨ੍ਹਾਂ ਨੂੰ ਅਜੇ ਤੱਕ ਚਾਲੂ ਨਹੀਂ ਕੀਤਾ ਗਿਆ। ਫਿਲਹਾਲ ਇਸ ਮਾਮਲੇ 'ਚ ਹੋਰ ਜਾਣਕਾਰੀ ਦੀ ਉਡੀਕ ਹੈ।