ਜਲੰਧਰ/ਗੁਰੂ ਨਾਨਕ ਮਿਸ਼ਨ ਚੌਕ ਨੇੜੇ ਪਾਇਰੇਟਸ ਆਫ ਗਰਿੱਲ ਹੋਟਲ ਵਿੱਚ ਅੱਗ ਲੱਗਣ ਕਾਰਨ ਭਗਦੜ ਮੱਚ ਗਈ। ਪ੍ਰਬੰਧਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ, ਜਿਸ ਨੇ ਮੌਕੇ 'ਤੇ ਆ ਕੇ ਅੱਗ 'ਤੇ ਕਾਬੂ ਪਾਇਆ।
ਸ਼ਾਰਟ ਸਰਕਟ ਕਾਰਣ ਲੱਗੀ ਅੱਗ
ਹੋਟਲ ਵਿਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਗਨੀਮਤ ਰਹੀ ਕਿ ਕੋਈ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਦੂਜੀ ਮੰਜ਼ਿਲ 'ਤੇ ਸਥਿਤ ਰਸੋਈ 'ਚ ਲੱਗੀ, ਜਿਸ ਕਾਰਨ ਅੰਦਰ ਰੱਖਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।
ਕੀ ਕਹਿਣੈ ਸਟਾਫ ਦਾ
ਹੋਟਲ ਸਟਾਫ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਹੈ। ਜਦੋਂ ਅੱਗ ਲੱਗੀ ਤਾਂ ਉਸ ਤੋਂ ਪਹਿਲਾਂ ਇਕ ਛੋਟਾ ਜਿਹਾ ਧਮਾਕਾ ਹੋਇਆ, ਜਿਸ ਤੋਂ ਬਾਅਦ ਅੱਗ ਫੈਲਦੀ ਰਹੀ ਪਰ ਫਾਇਰ ਬ੍ਰਿਗੇਡ ਦੇ ਅਮਲੇ ਨੇ ਸਮੇਂ ਸਿਰ ਅੱਗ ਉਤੇ ਕਾਬੂ ਪਾ ਲਿਆ। ਜਦੋਂ ਅੱਗ ਲੱਗੀ ਤਾਂ ਰਸੋਈ ਵਿੱਚ ਰੱਖੇ ਇੱਕ ਦਰਜਨ ਸਿਲੰਡਰ ਸਨ, ਜਿਸ ਨੂੰ ਸਟਾਫ ਦੀ ਮਦਦ ਨਾਲ ਤੁਰੰਤ ਬਾਹਰ ਕੱਢ ਲਿਆ ਗਿਆ।
ਫਾਇਰ ਬ੍ਰਿਗੇਡ ਕਰਮਚਾਰੀ ਰਾਜ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਤੁਰੰਤ ਮੌਕੇ 'ਤੇ ਪਹੁੰਚੇ।ਅੱਗ ਵਧਣ ਤੋਂ ਪਹਿਲਾਂ ਹੀ ਕਾਬੂ ਪਾ ਲਿਆ ਗਿਆ। ਸਾਰੇ ਹੋਟਲ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੇ ਹੋਟਲਾਂ ਦੀਆਂ ਬਿਜਲੀ ਦੀਆਂ ਤਾਰਾਂ ਅਤੇ ਜਲਣਸ਼ੀਲ ਸਮੱਗਰੀਆਂ ਨੂੰ ਸੁਰੱਖਿਅਤ ਰੱਖਣ ਅਤੇ ਹੋਟਲ ਵਿੱਚ ਅੱਗ ਬੁਝਾਊ ਯੰਤਰ ਵੀ ਰੱਖਣ ਤਾਂ ਜੋ ਛੋਟੀਆਂ-ਛੋਟੀਆਂ ਅੱਗਾਂ ਨੂੰ ਸਮੇਂ ਸਿਰ ਕਾਬੂ ਕੀਤਾ ਜਾ ਸਕੇ।