ਦਿੱਲੀ ਦੀ ਇੱਕ ਕੱਪੜਾ ਫੈਕਟਰੀ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ। ਅੱਗ ਨੇ ਕੁਝ ਹੀ ਸਮੇਂ ਵਿਚ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਆਸਮਾਨ ਕਾਲੇ ਧੂੰਏਂ ਨਾਲ ਭਰ ਗਿਆ। ਲੋਕਾਂ ਨੇ ਫੋਨ ਕਰ ਕੇ ਪੁਲਸ ਅਤੇ ਫਾਇਰ ਬ੍ਰਿਗੇਡ ਨੂੰ ਘਟਨਾ ਦੀ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਅੱਗ ਬੁਝਾਉਣ ਵਿੱਚ ਜੁਟੀਆਂ ਹੋਈਆਂ ਹਨ। ਹਾਲਾਂਕਿ ਇਸ ਅੱਗ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਅੱਗ ਸਵੇਰੇ 7 ਵਜੇ ਲੱਗੀ
ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਕੱਪੜਾ ਫੈਕਟਰੀ ਵਿੱਚ ਸਵੇਰੇ ਕਰੀਬ 7 ਵਜੇ ਅੱਗ ਲੱਗ ਗਈ। ਇਹ ਇੱਕ ਵਪਾਰਕ ਗੋਦਾਮ ਹੈ ਅਤੇ ਇੱਕ ਸ਼ਾਪਿੰਗ ਕੰਪਲੈਕਸ ਵੀ ਹੈ, ਜਿਸ ਕਾਰਨ ਇੱਥੇ ਕਾਫੀ ਸਾਮਾਨ ਪਿਆ ਸੀ, ਜਿਸ ਨਾਲ ਅੱਗ ਫੈਲ ਗਈ ਤੇ ਪੂਰੇ ਗੋਦਾਮ ਨੂੰ ਅੱਗ ਲੱਗ ਗਈ।
ਅੱਗ ਲੱਗਣ ਤੋਂ ਬਾਅਦ ਸਿਲੰਡਰ 'ਚ ਬਲਾਸਟ ਹੋਇਆ
ਅਧਿਕਾਰੀ ਨੇ ਅੱਗੇ ਦੱਸਿਆ ਕਿ ਅੱਗ ਲੱਗਣ ਕਾਰਨ ਐਲਪੀਜੀ ਸਿਲੰਡਰ ਵੀ ਫਟ ਗਿਆ। ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। ਜਲਦੀ ਹੀ ਅੱਗ 'ਤੇ ਕਾਬੂ ਪਾ ਲਿਆ ਜਾਵੇਗਾ।