ਲੁਧਿਆਣਾ ਦੀ ਬਸਤੀ ਜੋਧੇਵਾਲ ਨੇੜੇ ਇੱਕ ਵਾਹਨਾਂ ਦੇ ਸ਼ੋਅਰੂਮ ਵਿੱਚ ਅਚਾਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਇੱਕ TVS ਸ਼ੋਅਰੂਮ ਸੀ ਅਤੇ ਸਵੇਰੇ ਕਰੀਬ 4 ਵਜੇ ਇਸ ਦੀ ਦੂਜੀ ਮੰਜ਼ਿਲ 'ਤੇ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਉਥੇ ਰੱਖੇ ਇਲੈਕਟ੍ਰਿਕ ਸਕੂਟਰ ਸੜ ਕੇ ਸੁਆਹ ਹੋ ਗਏ।
ਸਾਢੇ 3 ਘੰਟੇ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ
ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਤੋਂ ਬਾਅਦ ਨੇੜਲੇ ਪੈਟਰੋਲ ਪੰਪ 'ਤੇ ਕੰਮ ਕਰਦੇ ਇਕ ਕਰਮਚਾਰੀ ਨੇ ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਦੀ ਟੀਮ ਨੂੰ ਦਿੱਤੀ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਕਰੀਬ 3 ਘੰਟੇ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ।
ਅੱਗ ਲੱਗਣ ਤੋਂ ਬਾਅਦ ਧਮਾਕੇ ਹੋਏ
ਅੱਗ ਇੰਨੀ ਭਿਆਨਕ ਸੀ ਕਿ ਇਲੈਕਟ੍ਰਿਕ ਸਕੂਟਰ ਤੋਂ ਧਮਾਕੇ ਹੋ ਰਹੇ ਸਨ। ਇਸ ਧਮਾਕੇ ਦੀ ਆਵਾਜ਼ ਆਸ-ਪਾਸ ਦੇ ਲੋਕਾਂ ਨੇ ਸੁਣੀ। ਜਿਸ ਕਾਰਨ ਲੋਕ ਹੋਰ ਵੀ ਡਰ ਗਏ। ਫਾਇਰ ਬ੍ਰਿਗੇਡ ਨੇ ਅੱਗ ਬੁਝਾਉਣ ਲਈ ਤਿੰਨ ਇਲਾਕਿਆਂ ਤੋਂ ਟੀਮਾਂ ਬੁਲਾਈਆਂ, ਉਦੋਂ ਹੀ ਅੱਗ 'ਤੇ ਕਾਬੂ ਪਾਇਆ ਜਾ ਸਕਿਆ।
ਸ਼ਾਰਟ ਸਰਕਟ ਕਾਰਨ ਲੱਗੀ ਅੱਗ
ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਇਹ ਸ਼ਾਰਟ ਸਰਕਟ ਸਕੂਟਰ ਵਿਚ ਹੋਇਆ ਹੈ ਜਾਂ ਸ਼ੋਅਰੂਮ ਵਿਚ ਇਸ ਦਾ ਅਜੇ ਪਤਾ ਲਗਾਇਆ ਜਾ ਰਿਹਾ ਹੈ। ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।