ਫਾਜ਼ਿਲਕਾ 'ਚ ਅਬੋਹਰ ਰੋਡ 'ਤੇ ਸਥਿਤ ਇੱਕ ਇਲੈਕਟ੍ਰੀਸ਼ੀਅਨ ਦੀ ਦੁਕਾਨ 'ਚ ਅੱਗ ਲੱਗ ਗਈ | ਦੁਕਾਨ ਵਿੱਚ ਰੱਖਿਆ ਲੱਖਾਂ ਦਾ ਸਾਮਾਨ ਅਤੇ ਫਰਨੀਚਰ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਬਿਜਲੀ ਦੇ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ | ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ|
ਆਸ-ਪਾਸ ਦੇ ਲੋਕਾਂ ਨੇ ਦਿੱਤੀ ਸੂਚਨਾ
ਜਾਣਕਾਰੀ ਅਨੁਸਾਰ ਆਸ-ਪਾਸ ਦੇ ਲੋਕਾਂ ਨੇ ਦੁਕਾਨ ਵਿੱਚੋਂ ਅੱਗ ਦੀਆਂ ਲਪਟਾਂ ਅਤੇ ਧੂੰਆਂ ਨਿਕਲਦਾ ਦੇਖਿਆ ਤਾਂ ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਦੁਕਾਨ ਦੇ ਮਾਲਕ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਉਸਦੀ ਦੁਕਾਨ ਵਿੱਚ ਬੈਟਰੀਆਂ ਅਤੇ ਹੋਰ ਬਿਜਲੀ ਦਾ ਸਮਾਨ ਰੱਖਿਆ ਸੀ। ਜਦੋਂ ਤੱਕ ਉਨ੍ਹਾਂ ਨੂੰ ਅੱਗ ਲੱਗਣ ਦੀ ਜਾਣਕਾਰੀ ਮਿਲੀ, ਬਹੁਤ ਦੇਰ ਹੋ ਚੁੱਕੀ ਸੀ।
ਫਾਇਰ ਬ੍ਰਿਗੇਡ ਦ ਟੀਮ ਨੇ ਸ਼ਟਰ ਤੋੜ ਕੇ ਅੱਗ 'ਤੇ ਪਾਇਆ ਕਾਬੂ
ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ, ਸ਼ਟਰ ਤੋੜ ਕੇ ਅੱਗ 'ਤੇ ਕਾਬੂ ਪਾਇਆ। ਰਾਜਿੰਦਰ ਕੁਮਾਰ ਅਨੁਸਾਰ ਇਸ ਘਟਨਾ ਵਿੱਚ ਲਗਭਗ ਢਾਈ ਤੋਂ ਤਿੰਨ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਜਦੋਂ ਉਹ ਮੌਕੇ 'ਤੇ ਪਹੁੰਚਿਆ ਤਾਂ ਉਸਨੇ ਦੇਖਿਆ ਕਿ ਦੁਕਾਨ ਵਿੱਚ ਰੱਖਿਆ ਸਾਰਾ ਸਾਮਾਨ ਅਤੇ ਫਰਨੀਚਰ ਸੜ ਕੇ ਸੁਆਹ ਹੋ ਗਿਆ ਸੀ।