ਮੋਗਾ ਵਿਚ ਇਕ ਕੈਫੇ ਨੂੰ ਭਿਆਨਕ ਅੱਗ ਲੱਗ ਗਈ। ਦੱਸ ਦੇਈਏ ਕਿ ਨੇਚਰ ਪਾਰਕ ਨੇੜੇ ਫਾਸਟ ਫੂਡ ਕੈਫੇ ‘ਚ ਅੱਗ ਲੱਗੀ।
ਕੈਫੇ 'ਚ ਪਿਆ ਸਾਮਾਨ ਸੜ ਕੇ ਸੁਆਹ
ਕੈਫੇ ਵਿੱਚ ਰੱਖਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਅੱਗ ‘ਤੇ ਕਾਬੂ ਪਾ ਲਿਆ।
ਫਾਇਰ ਬ੍ਰਿਗੇਡ ਮੌਕੇ 'ਤੇ
ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਟੀਮ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਹਾਲਾਂਕਿ ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।
10 ਦਿਨ ਪਹਿਲਾਂ ਹੀ ਖੋਲ੍ਹਿਆ ਸੀ ਕੈਫੇ
ਕੈਫੇ ਮਾਲਕ ਨੇ ਦੱਸਿਆ ਕਿ ਉਸ ਨੇ ਇਹ ਫਾਸਟ ਫੂਡ ਕੈਫੇ 10 ਦਿਨ ਪਹਿਲਾਂ ਹੀ ਖੋਲ੍ਹਿਆ ਸੀ। ਕੈਫੇ ‘ਚ ਸਵੇਰੇ ਅਚਾਨਕ ਅੱਗ ਲੱਗ ਗਈ। ਦੱਸ ਦੇਈਏ ਕਿ ਇਸ ਘਟਨਾ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ।