ਜਲੰਧਰ ਲਵਲੀ ਸਵੀਟਸ ਸ਼ਾਪ ਦੇ ਸਾਹਮਣੇ ਸਥਿਤ ਸੈਂਟਰਲ ਬੈਂਕ ਦੀ ਬਿਲਡਿੰਗ 'ਚ ਅੱਗ ਲੱਗ ਗਈ। ਜਿੱਥੇ ਸੇਤੀਆ ਕੰਪਲੈਕਸ ਵਿੱਚ ਸਥਾਨਕ ਲੋਕਾਂ ਵੱਲੋਂ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਦਿੱਤੀ ਗਈ |ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਤੇ ਪੁਲੀਸ ਦੀ ਟੀਮ ਮੌਕੇ 'ਤੇ ਪਹੁੰਚੀ| ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਅੱਗ ਤੇ ਕਾਬੂ ਪਾਉਣ ਦਾ ਯਤਨ ਕੀਤੇ ਜਾ ਰਹੇ ਹਨ|
ਪੁਲਿਸ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈ ਰਹੀ ਹੈ। ਦਰਅਸਲ ਇਮਾਰਤ ਦੀ ਛੱਤ 'ਤੇ ਅੱਗ ਲੱਗਣ ਕਾਰਨ ਧੂੰਆਂ ਨਿਕਲ ਰਿਹਾ ਸੀ। ਹੇਠਾਂ ਸੈਂਟਰਲ ਬੈਂਕ ਦੇ ਬੋਰਡ ਤੋਂ ਵੀ ਧੂੰਆਂ ਨਿਕਲ ਰਿਹਾ ਸੀ। ਇਸ ਦੌਰਾਨ ਫਾਇਰ ਬ੍ਰਿਗੇਡ ਦੀ ਟੀਮ ਨੂੰ ਵੀ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ । ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਟੀਮ ਅੱਗ 'ਤੇ ਕਾਬੂ ਪਾਉਣ ਲਈ ਜੱਦੋ ਜਹਿਦ ਕਰ ਰਹੀ ਸੀ।