ਦਿੱਲੀ ਵਿੱਚ ਇੱਕ ਹਸਪਤਾਲ 'ਚ ਭਿਆਨਕ ਅੱਗ ਲੱਗ ਗਈ। ਇਹ ਅੱਗ ਲੱਗਣ ਦੀ ਘਟਨਾ ਦਿੱਲੀ ਦੇ ਸਫਦਰਜੰਗ ਹਸਪਤਾਲ ਤੋਂ ਸਾਹਮਣੇ ਆਈ ਹੈ।
ਜਾਣਕਾਰੀ ਅਨੁਸਾਰ ਫਾਇਰ ਵਿਭਾਗ ਨੂੰ ਅੱਜ ਸਵੇਰੇ 10.41 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਘੱਟੋ-ਘੱਟ 7 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਘਟਨਾ ਵਾਲੀ ਥਾਂ 'ਤੇ ਭੇਜਿਆ ਗਿਆ, ਜੋ ਕਿ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਖ਼ਬਰ ਲਿਖੇ ਜਾਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।