ਖ਼ਬਰਿਸਤਾਨ ਨੈੱਟਵਰਕ: ਜਲੰਧਰ 'ਚ ਅੱਜ ਸੋਮਵਾਰ ਸ਼ੋਅਰੂਮ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ| ਸਭ ਤੋਂ ਵਿਅਸਤ ਤੇ ਤੰਗ ਬਜ਼ਾਰ ਤੇ ਪੀਰ ਬੋਤਲਾਂ 'ਚ ਕੱਪੜਿਆਂ ਦੇ ਬਜ਼ਾਰ 'ਚ ਅੱਗ ਲੱਗੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰਦ ਹੈਰੀ ਕਲੈਕਸ਼ਨ ਸ਼ੋਅਰੂਮ ਵਿੱਚ ਅੱਗ ਲੱਗ ਗਈ ਹੈ। ਅੱਗ ਲੱਗਣ ਕਾਰਨ ਬਾਜ਼ਾਰ ਦੇ ਦੁਕਾਨਦਾਰਾਂ 'ਚ ਦਹਿਸ਼ਤ ਫੈਲ ਗਈ। ਜਿਸ ਤੋਂ ਬਾਅਦ ਦੁਕਾਨ ਵਾਲਿਆਂ ਨੇ ਤੁਰੰਤ ਫਾਇਰ ਵਿਭਾਗ ਨੂੰ ਘਟਨਾ ਬਾਰੇ ਸੂਚਿਤ ਕੀਤਾ। ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਅੱਗ ਸ਼ੋਅਰੂਮ ਦੇ ਬਾਹਰੋਂ ਲੰਘਦੀਆਂ ਤਾਰਾਂ 'ਚ ਲੱਗੀ। ਜਿਸ ਤੋਂ ਬਾਅਦ ਸ਼ੋਅਰੂਮ ਦੇ ਬੋਰਡ ਨੂੰ ਅੱਗ ਲੱਗ ਗਈ। ਖੁਸ਼ਕਿਸਮਤੀ ਰਹੀ ਕਿ ਅੱਗ ਸ਼ੋਅਰੂਮ ਦੇ ਅੰਦਰ ਨਹੀਂ ਪਹੁੰਚੀ, ਨਹੀਂ ਤਾਂ ਵੱਡਾ ਹਾਦਸਾ ਹੋ ਸਕਦਾ ਸੀ। ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਫਾਇਰ ਬ੍ਰਿਗੇਡ ਦੇ ਕਰਮਚਾਰੀ ਵਿਜੇ ਕੁਮਾਰ ਨੇ ਦੱਸਿਆ ਕਿ ਦੁਕਾਨ ਦੇ ਬਾਹਰ ਲੱਗੇ ਬੋਰਡ ਦੇ ਸੰਪਰਕ 'ਚ ਆਉਣ ਵਾਲੀਆਂ ਤਾਰਾਂ ਕਾਰਨ ਅੱਗ ਲੱਗੀ।
ਇਸ ਸਮੇਂ ਦੌਰਾਨ, ਦੁਕਾਨਾਂ ਦੇ ਬਾਹਰ ਸਟਾਲ ਲਗਾਉਣ ਵਾਲਿਆਂ ਨੂੰ ਲੋਕਾਂ ਦੀ ਆਵਾਜਾਈ ਲਈ ਕੁਝ ਜਗ੍ਹਾ ਛੱਡਣ ਦੀ ਅਪੀਲ ਕੀਤੀ ਗਈ ਹੈ। ਦੁਕਾਨ ਦੇ ਮਾਲਕ ਰਾਕੇਸ਼ ਨੇ ਕਿਹਾ ਕਿ ਉਨ੍ਹਾਂ ਨੂੰ ਬਾਜ਼ਾਰ ਤੋਂ ਫੋਨ ਆਇਆ ਕਿ ਦੁਕਾਨ ਨੂੰ ਅੱਗ ਲੱਗ ਗਈ ਹੈ। ਜਦੋਂ ਉਹ ਮੌਕੇ 'ਤੇ ਪਹੁੰਚਿਆ ਤਾਂ ਉਸਨੇ ਦੇਖਿਆ ਕਿ ਅੱਗ ਬਹੁਤ ਵੱਡੀ ਸੀ। ਇਸ ਦੌਰਾਨ ਪੰਡਿਤ ਨੇ ਅੱਗ 'ਤੇ ਕਾਬੂ ਪਾਉਣ ਲਈ ਪਾਣੀ ਅਤੇ ਰੇਤ ਪਾ ਦਿੱਤੀ, ਜਿਸ ਕਾਰਨ ਫਾਇਰ ਬ੍ਰਿਗੇਡ ਦੇ ਮੌਕੇ 'ਤੇ ਪਹੁੰਚਣ ਤੱਕ ਅੱਗ ਕਾਫ਼ੀ ਘੱਟ ਗਈ ਸੀ। ਇਸ ਘਟਨਾ ਵਿੱਚ ਦੁਕਾਨ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚ ਗਈ।