ਖ਼ਬਰਿਸਤਾਨ ਨੈੱਟਵਰਕ- ਅੱਜ ਸਵੇਰੇ ਜਲੰਧਰ ਦੇ ਮਾਡਲ ਟਾਊਨ ਵਿਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ KFC ਦੇ ਨਾਲ ਸਟੈਪਸ ਸ਼ੋਅਰੂਮ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਅੱਗ ਦਾ ਧੂੰਆਂ ਦੂਰੋਂ ਦਿਖਾਈ ਦੇ ਰਿਹਾ ਸੀ। ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੈ। ਜਲੰਧਰ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਸ਼ੂਅਜ਼ ਦਾ ਸ਼ੋਅਰੂਮ ਹੈ।