ਅੰਮ੍ਰਿਤਸਰ ਦੇ ਗੁਮਟਾਲਾ ਚੌਕ ਤੋਂ ਰਾਜਾ ਸਾਂਸੀ ਨੂੰ ਜਾਂਦੀ ਸੜਕ ’ਤੇ ਕਿਸੇ ਨੇ ਛੇ ਪਾਨ ਦੀਆਂ ਖੋਖਿਆਂ ਨੂੰ ਅੱਗ ਲਾ ਦਿੱਤੀ। ਅੱਗ ਲਗਾਉਣ ਵਾਲੇ ਨੌਜਵਾਨ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਅੱਗ ਨਾਲ ਖੋਖੇ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਖੋਖੇ ਦੇ ਮਾਲਕ ਨੂੰ ਦੇਰ ਰਾਤ ਫੋਨ ਆਇਆ ਕਿ ਕਿਸੇ ਨੇ ਉਨਾਂ ਦੇ ਖੋਖੇ ਨੂੰ ਅੱਗ ਲਗਾ ਦਿੱਤੀ ਹੈ। ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਸੀਸੀਟੀਵੀ ਫੁਟੇਜ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ।
ਇਸ ਮੌਕੇ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਮੀਰਾਂ ਕੋਟ ਚੌਕ ਵਿਖੇ ਕੁਝ ਪ੍ਰਵਾਸੀ ਭਾਈਚਾਰੇ ਦੇ ਲੋਕਾਂ ਦੇ ਖੋਖੇ ਨੂੰ ਅੱਗ ਲਗਾ ਦਿੱਤੀ ਗਈ। ਜੋ ਕਿ ਬਹੁਤ ਹੀ ਗਲਤ ਗੱਲ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅੰਜਾਮ ਦਿੱਤਾ ਗਿਆ ਹੈ।
ਅੰਮ੍ਰਿਤਸਰ ਵਿੱਚ ਅਜਿਹੀ ਘਟਨਾ ਨੂੰ ਨਹੀ ਕੀਤਾ ਜਾਵੇਗਾ ਬਰਦਾਸ਼ਤ
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਅਤੇ ਖਾਸ ਕਰਕੇ ਅੰਮ੍ਰਿਤਸਰ ਗੁਰੂ ਦੀ ਨਗਰੀ ਹੈ, ਇੱਥੇ ਹਰ ਕਿਸੇ ਨੂੰ ਪਿਆਰ ਮਿਲਦਾ ਹੈ, ਚਾਹੇ ਉਹ ਕਿਸੇ ਵੀ ਭਾਈਚਾਰੇ ਨਾਲ ਸਬੰਧਤ ਹੋਵੇ। ਪਰ ਅਜਿਹੀ ਘਟਨਾ ਬਹੁਤ ਮੰਦਭਾਗੀ ਹੈ। ਅਸੀਂ ਇਨ੍ਹਾਂ ਮਾੜੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਅਜਿਹੀ ਘਟਨਾ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਜਾਂਚ 'ਚ ਜੁਟੀ ਪੁਲਿਸ
ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਸੀਂ ਜਾਂਚ ਸ਼ੁਰੂ ਕਰ ਦਿੱਤੀ ਹੈ। ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ।