ਬੀਤੀ ਰਾਤ ਕਪੂਰਥਲਾ ਸੁਲਤਾਨਪੁਰ ਲੋਧੀ ਜੀ.ਟੀ.ਰੋਡ ਟਰੇਨ ਕੋਚ ਫੈਕਟਰੀ ਦੇ ਬਾਹਰ ਸੜਕ ਕਿਨਾਰੇ ਬਣੀਆਂ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ 150 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਸਮਾਜ ਸੇਵੀਆਂ ਨੇ ਸਖ਼ਤ ਮਿਹਨਤ ਕੀਤੀ।
ਜਿਸ ਤੋਂ ਬਾਅਦ ਪੁਲਿਸ ਅਤੇ ਕਪੂਰਥਲਾ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਚਲਾਇਆ ਅਤੇ 3 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਫਾਇਰ ਬ੍ਰਿਗੇਡ ਕਪੂਰਥਲਾ ਦਫਤਰ ਅਨੁਸਾਰ ਉਨ੍ਹਾਂ ਨੂੰ ਰਾਤ ਕਰੀਬ 12 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕੀਤਾ।
ਭੁਲਾਣਾ ਚੌਕੀ ਦੇ ਇੰਚਾਰਜ ਏਐਸਆਈ ਪੂਰਨਚੰਦ ਨੇ ਦੱਸਿਆ ਕਿ ਅੱਗ ਬੁਝਾਉਣ ਲਈ ਕਰੀਬ 8 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੀ ਵਰਤੋਂ ਕੀਤੀ ਗਈ। ਜਿਸ ਵਿੱਚ ਕਪੂਰਥਲਾ ਫਾਇਰ ਬ੍ਰਿਗੇਡ ਤੋਂ ਇਲਾਵਾ ਆਰਸੀਐਫ, ਸੁਲਤਾਨਪੁਰ ਲੋਧੀ ਅਤੇ ਕਰਤਾਰਪੁਰ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ।
ਨਾਲ ਹੀ ਏਐਸਆਈ ਪੂਰਨਚੰਦ ਨੇ ਦੱਸਿਆ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਝੁੱਗੀਆਂ ਵਿੱਚ ਖਾਣਾ ਪਕਾਉਂਦੇ ਸਮੇਂ ਅਚਾਨਕ ਅੱਗ ਲੱਗ ਗਈ ਅਤੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।