ਜਲੰਧਰ ਦੇ ਬੱਸ ਸਟੈਂਡ ਨੇੜੇ ਸਥਿਤ ਜੀਐੱਸਟੀ ਭਵਨ ਦੀ ਚੌਥੀ ਮੰਜ਼ਿਲ 'ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਸਰਕਾਰੀ ਮੁਲਾਜ਼ਮਾਂ ਵਿੱਚ ਹੜਕੰਪ ਮਚ ਗਿਆ। ਦੱਸ਼ ਦੇਈਏ ਕਿ ਬਿਲਡਿੰਗ ਵਿਚ ਫਾਇਰ ਸਿਸਟਮ ਦੀ ਕੋਈ ਵਿਵਸਥਾ ਨਹੀਂ ਸੀ।
ਇਮਾਰਤ ਵਿੱਚ ਪਏ ਰਿਕਾਰਡ ਦਾ ਨੁਕਸਾਨ
ਦਰਅਸਲ, ਜੀਐਸਟੀ ਭਵਨ ਦਾ ਰਿਕਾਰਡ ਉਸ ਥਾਂ 'ਤੇ ਪਿਆ ਹੈ ਜਿੱਥੇ ਅੱਗ ਲੱਗੀ ਸੀ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਰਿਕਾਰਡ ਵੀ ਨੁਕਸਾਨਿਆ ਗਿਆ ਹੈ। ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦੇ ਦਿੱਤੀ ਗਈ ਹੈ।
ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਦੱਸਿਆ ਜਾ ਰਿਹਾ ਹੈ ਕਿ ਅੱਧੇ ਘੰਟੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ।
ਜਲੰਧਰ ਵਿਚ ਅੱਗ ਲੱਗਣ ਦੀ ਇਹ ਦੂਜੀ ਘਟਨਾ
ਇਸ ਤੋਂ ਪਹਿਲਾਂ ਸਵੇਰੇ ਲਵਲੀ ਸਵੀਟਸ ਦੇ ਸਾਹਮਣੇ ਸਥਿਤ ਸੈਂਟਰਲ ਬੈਂਕ ਦੀ ਇਮਾਰਤ ਵਿੱਚ ਵੀ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਅੱਜ ਸਵੇਰ ਤੋਂ ਬਾਅਦ ਅੱਗ ਲੱਗਣ ਦੀ ਇਹ ਦੂਜੀ ਘਟਨਾ ਹੈ।