ਮੁਹਾਲੀ ਵਿੱਚ ਦੀਵਾਲੀ ਦੌਰਾਨ 29 ਤੋਂ 31 ਅਕਤੂਬਰ ਤੱਕ ਹੀ ਪਟਾਕਿਆਂ ਦੀ ਵਿਕਰੀ ਹੋਵੇਗੀ। ਇਸ ਦੇ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 44 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਰਾਅ ਕੱਢਿਆ। ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਸਿਰਫ਼ 20 ਫ਼ੀਸਦੀ ਹੀ ਲਾਇਸੈਂਸ ਜਾਰੀ ਹੋਏ ਹਨ।
ਪਟਾਕੇ ਸਿਰਫ 13 ਥਾਵਾਂ 'ਤੇ ਵੇਚੇ ਜਾਣਗੇ
ਮੁਹਾਲੀ, ਖਰੜ, ਬਨੂੜ ਅਤੇ ਹੋਰ ਖੇਤਰਾਂ ਲਈ ਲਾਇਸੈਂਸ ਜਾਰੀ ਕੀਤੇ ਗਏ ਹਨ। ਸਿਰਫ 13 ਥਾਵਾਂ 'ਤੇ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਹੋਵੇਗੀ। ਇਸ ਤੋਂ ਇਲਾਵਾ ਕਿਤੇ ਵੀ ਪਟਾਕੇ ਵੇਚਣ 'ਤੇ ਮੁਕੰਮਲ ਪਾਬੰਦੀ ਰਹੇਗੀ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦੀਵਾਲੀ-ਗੁਰਪੁਰਬ 'ਤੇ ਸਿਰਫ਼ 2 ਘੰਟੇ ਹੀ ਪਟਾਕੇ ਚਲਾਏ ਜਾਣਗੇ
ਡੀ ਸੀ ਵੱਲੋਂ ਜਾਰੀ ਹੁਕਮਾਂ ਅਨੁਸਾਰ 31 ਅਕਤੂਬਰ ਨੂੰ ਦੀਵਾਲੀ ਮੌਕੇ ਰਾਤ 8 ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਇਸੇ ਤਰ੍ਹਾਂ 15 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਤੋਂ 5 ਵਜੇ ਤੱਕ ਅਤੇ ਰਾਤ 9 ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਲਾਇਸੈਂਸ ਤੋਂ ਬਿਨਾਂ ਪਟਾਕਿਆਂ ਦੀ ਵਿਕਰੀ ਜਾਂ ਸਟੋਰੇਜ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੋਵੇਗਾ।