ਤਰਨਤਾਰਨ 'ਚ ਭਾਜਪਾ ਆਗੂ ਕੁਲਵੰਤ ਸਿੰਘ ਭੈਲ ਦੇ ਘਰ 'ਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲੀਬਾਰੀ ਵਿੱਚ ਕੋਈ ਜਾਨੀ ਨੁਕਸਾਨ ਦੀ ਜਾਣਕਾਰੀ ਨਹੀਂ ਹੈ। ਇਹ ਹਮਲਾ ਪੂਰੀ ਪਲੈਨਿੰਗ ਤਹਿਤ ਕੀਤਾ ਗਿਆ ਸੀ। ਗੋਲੀਬਾਰੀ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਮਲਾਵਰਾਂ ਨੇ ਬਿਜਲੀ ਕੱਟ ਦਿੱਤੀ
ਇਹ ਹਮਲਾ ਪੂਰੀ ਤਰ੍ਹਾਂ ਪਲੈਨਡ ਸੀ ਕਿਉਂਕਿ ਹਮਲਾਵਰਾਂ ਨੇ ਗੋਲੀ ਚਲਾਉਣ ਤੋਂ ਪਹਿਲਾਂ ਘਰ ਦੀ ਬਿਜਲੀ ਕੱਟ ਦਿੱਤੀ ਸੀ ਤਾਂ ਜੋ ਇਹ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਫੁਟੇਜ ਵਿੱਚ ਰਿਕਾਰਡ ਨਾ ਹੋ ਸਕੇ। ਇਸ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਡਰ ਦਾ ਮਾਹੌਲ ਹੈ।
ਪੁਲਸ ਦੋਸ਼ੀਆਂ ਨੂੰ ਗ੍ਰਿਫਤਾਰ ਕਰੇ
ਇਸ ਘਟਨਾ ਤੋਂ ਬਾਅਦ ਭਾਜਪਾ ਆਗੂ ਕੁਲਵੰਤ ਭੈਲ ਨੇ ਪੁਲਸ ਤੋਂ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੇ ਘਰ 'ਤੇ ਗੋਲੀਆਂ ਚਲਾ ਦਿੱਤੀਆਂ। ਇਹ ਹਮਲਾ ਇੱਕ ਸਾਜ਼ਿਸ਼ ਵਜੋਂ ਕੀਤਾ ਗਿਆ ਸੀ। ਪੁਲਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ ਹੈ।