ਮੋਗਾ 'ਚ ਵਿਆਹ ਵਾਲੀ ਕਾਰ 'ਚ ਬੈਠੇ ਨੌਜਵਾਨਾਂ ਨੇ ਡਰਾਈਵਰ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਕਾਰ ਚਾਲਕ ਗੰਭੀਰ ਜ਼ਖਮੀ ਹੋ ਗਿਆ। ਡਰਾਈਵਰ ਨੂੰ ਗੰਭੀਰ ਹਾਲਤ ਵਿੱਚ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।
ਹਮਲਾਵਰਾਂ ਨੇ ਦੋ ਦਿਨ ਪਹਿਲਾਂ ਹੀ ਵਿਆਹ ਲਈ ਕਾਰ ਬੁੱਕ ਕਰਵਾਈ ਸੀ। ਕਾਰ ਚਾਲਕ ਫੁੱਲਾਂ ਨਾਲ ਸਜਾ ਕੇ ਕਾਰ ਨੂੰ ਬਾਘਾਪੁਰਾਣਾ ਵੱਲ ਲੈ ਜਾ ਰਿਹਾ ਸੀ ਕਿ ਇਸੇ ਦੌਰਾਨ ਰਸਤੇ ਵਿੱਚ ਸਿੰਘਾਵਾਲਾ ਨੇੜੇ ਕਾਰ ਵਿੱਚ ਸਵਾਰ ਵਿਅਕਤੀਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਜ਼ਖ਼ਮੀ ਹਾਲਤ ਵਿੱਚ ਕਾਰ ਚਾਲਕ ਨੂੰ ਪਹਿਲਾਂ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਪਰ ਉਸਦੀ ਹਾਲਤ ਨਾਜ਼ੁਕ ਹੋਣ 'ਤੇ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਈ ਰੈਫਰ ਕਰ ਦਿੱਤਾ। ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ