ਸਿੱਧੂ ਮੂਸੇਵਾਲਾ ਦੇ ਕਰੀਬੀ ਉਤੇੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਮਾਮਲਾ ਬੀਤੀ ਰਾਤ ਦਾ ਹੈ, ਜਿਥੇ ਦੋ ਬਾਈਕ ਸਵਾਰ ਹਮਲਾਵਰਾਂ ਨੇ ਸਿੱਧੂ ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ 'ਤੇ ਗੋਲੀਆਂ ਚਲਾਈਆਂ।
30 ਲੱਖ ਰੁਪਏ ਦੀ ਮੰਗੀ ਫਿਰੌਤੀ
ਗੋਲੀਬਾਰੀ ਕਰਨ ਤੋਂ ਬਾਅਦ ਹਮਲਾਵਰਾਂ ਨੇ ਫ਼ੋਨ ਕਰ ਕੇ ਧਮਕੀਆਂ ਦਿੱਤੀਆਂ ਅਤੇ 30 ਲੱਖ ਰੁਪਏ ਦੀ ਫਿਰੌਤੀ ਮੰਗੀ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਹਮਲਾਵਰ ਦਿਖਾਈ ਦੇ ਰਹੇ ਹਨ।
ਗੰਨਮੈਨ ਤੇ ਬੁਲੇਟਪਰੂਫ ਗੱਡੀ ਲੈ ਲਓ ਫਿਰ ਨਾ ਕਿਹੋ ਕਿ ਦੱਸਿਆ ਨਹੀਂ
ਗੋਲੀਬਾਰੀ ਕਰਨ ਤੋਂ ਬਾਅਦ ਹਮਲਾਵਰਾਂ ਨੇ ਇੰਗਲੈਂਡ ਦੇ ਇੱਕ ਨੰਬਰ ਤੋਂ ਫ਼ੋਨ ਕੀਤਾ ਅਤੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਇਸ ਤੋਂ ਬਾਅਦ ਉਕਤ ਨੇ ਕਿਹਾ ਕਿ ਉਹ ਤੈਨੂੰ ਜਲਦੀ ਹੀ ਮਾਰ ਦੇਣਗੇ, ਜਲਦੀ ਨਾਲ ਗੰਨਮੈਨ ਰੱਖ ਲਓ ਨਾਲ ਲਿਖਿਆ ਲਾਰੈਂਸ ਬਿਸ਼ਨੋਈ ਗਰੁੱਪ।ਧਮਕੀ ਦਿੰਦੇ ਹੋਏ ਕਿਹਾ ਗਿਆ ਕਿ ਆਪਣੇ ਆਪ ਨੂੰ ਬਚਾਉਣਾ ਹੈ ਤਾਂ ਬੁਲੇਟਪਰੂਫ ਫਾਰਚੂਨਰ 0093 ਰੱਖ ਲਓ ਫਿਰ ਨਾ ਕਿਹੋ ਕਿ ਦੱਸਿਆ ਨਹੀਂ।
CCTV ਵਿਚ ਕੈਦ ਹੋਈ ਘਟਨਾ
ਹਮਲਾਵਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਘਰ ਦੇ ਗੇਟ 'ਤੇ ਲੱਗੀਆਂ। ਹਮਲਾਵਰਾਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ, ਪਰ ਅਜੇ ਤੱਕ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।