ਖਬਰਿਸਤਾਨ ਨੈੱਟਵਰਕ- ਅੰਮ੍ਰਿਤਸਰ ਵਿੱਚ ਦੋ ਧਿਰਾਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ 27 ਸਾਲਾ ਕੁਲਦੀਪ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਹ ਘਟਨਾ 1 ਵਜੇ ਦੇ ਕਰੀਬ ਵਾਪਰੀ। ਫਿਲਹਾਲ ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ।
15 ਨੌਜਵਾਨ ਹਥਿਆਰਾਂ ਨਾਲ ਲੈਸ ਹੋ ਕੇ ਆਏ
ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਦੋਵਾਂ ਧਿਰਾਂ ਵਿਚਕਾਰ ਲੜਾਈ ਹੋਈ ਸੀ, ਜਿਸ ਤੋਂ ਬਾਅਦ ਅੱਜ ਵੇਰਕਾ ਦੇ ਇੱਕ ਢਾਬੇ 'ਤੇ ਰਾਜ਼ੀਨਾਮੇ ਲਈ ਦੋਵੇਂ ਧਿਰਾਂ ਇਕੱਠੀਆਂ ਹੋਈਆਂ ਸਨ ਪਰ ਇਸ ਦੌਰਾਨ ਫਿਰ ਝਗੜਾ ਹੋ ਗਿਆ। ਇੱਕ ਪਾਸੇ ਤੋਂ ਲਗਭਗ 15 ਨੌਜਵਾਨ ਹਥਿਆਰਾਂ ਨਾਲ ਲੈਸ ਹੋ ਕੇ ਆਏ ਸਨ, ਜਿਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਇਸ ਘਟਨਾ ਬਾਰੇ ਮ੍ਰਿਤਕ ਦੇ ਭਰਾ ਅਤੇ ਭੈਣ ਨੇ ਦੱਸਿਆ ਕਿ ਉਸਦਾ ਆਪਣੇ ਭਤੀਜਿਆਂ ਨਾਲ ਝਗੜਾ ਹੋ ਰਿਹਾ ਸੀ। ਜਿਨ੍ਹਾਂ ਨੇ ਉਨ੍ਹਾਂ ਨੂੰ ਸੁਲ੍ਹਾ ਕਰਵਾਉਣ ਲਈ ਬੁਲਾਇਆ ਸੀ, ਪਰ ਉੱਥੇ ਗੋਲੀਆਂ ਚੱਲੀਆਂ। ਇਸ ਘਟਨਾ ਵਿੱਚ ਕੁਲਦੀਪ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪੁਲਸ ਜਾਂਚ ਵਿੱਚ ਜੁਟੀ ਹੋਈ
ਪਰਿਵਾਰ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।