ਜਲੰਧਰ 'ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਗੁਜਰਾਲ ਨਗਰ 'ਚ ਕੁਝ ਸਮਾਂ ਪਹਿਲਾਂ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੁਰੂਆਤੀ ਜਾਣਕਾਰੀ ਦੇ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ ਵਕੀਲ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਹਨ। ਗੋਲੀਆਂ ਚੱਲਣ ਕਾਰਨ ਇਲਾਕੇ 'ਚ ਦਹਿਸ਼ਤ ਫੈਲ ਗਈ।
ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਵਕੀਲ ਗੁਰਮੋਹਨ ਸਿੰਘ ਦੇ ਘਰ ਦੇ ਬਾਹਰ ਦੋ ਗੋਲੀਆਂ ਚਲਾਈਆਂ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਲਾਂਕਿ ਗੋਲੀਬਾਰੀ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।