ਜਲੰਧਰ ਵਿਚ ਅੱਜ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਬੱਸ ਸਟੈਂਡ ਨੇੜੇ ਮਾਮੂਲੀ ਝਗੜੇ ਤੋਂ ਬਾਅਦ ਇਕ ਵਿਅਕਤੀ ਨੇ ਦੋ ਨੌਜਵਾਨਾਂ ਉਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਵਿੱਚ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।
ਜ਼ਖਮੀਆਂ ਦੀ ਪਛਾਣ
ਗੋਲੀਬਾਰੀ ਵਿਚ ਜ਼ਖਮੀ ਹੋਏ ਨੌਜਵਾਨਾਂ ਦੀ ਪਛਾਣ ਹਨੀ ਚਾਹਲ ਅਤੇ ਕਰਨਵੀਰ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਵਿਖੇ ਦਾਖਲ ਕਰਵਾਇਆ।
ਪੁਲਸ ਜਾਂਚ ਵਿੱਚ ਜੁਟੀ
ਜਾਣਕਾਰੀ ਮੁਤਾਬਕ ਗੋਲੀ ਮਾਰਨ ਵਾਲੇ ਦੋਸ਼ੀ ਦੀ ਪਛਾਣ ਗੁਰਵਿੰਦਰ ਬਾਬਾ ਵਜੋਂ ਹੋਈ ਹੈ। ਇਹ ਘਟਨਾ ਬੱਸ ਸਟੈਂਡ ਨੇੜੇ ਮੋਤਾ ਸਿੰਘ ਨਗਰ ਦੀ ਹੈ। ਘਟਨਾ ਤੋਂ ਬਾਅਦ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।