ਫਿਰੋਜ਼ਪੁਰ 'ਚ ਪੁਲਸ ਤੇ ਬਦਮਾਸ਼ਾਂ ਵਿਚਕਾਰ ਹੋਈ ਫਾਇਰਿੰਗ, 1 ਆਇਆ ਅੜਿੱਕੇ
ਫਿਰੋਜ਼ਪੁਰ 'ਚ ਪੁਲਸ ਤੇ ਬਦਮਾਸ਼ਾਂ ਵਿਚਕਾਰ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ’ਤੇ ਕੈਨਾਲ ਕਲੋਨੀ ਨੇੜੇ ਪੰਜਾਬ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋ ਗਈ। ਇਹ ਘਟਨਾ ਅੱਜ ਸਵੇਰ ਦੀ ਦੱਸੀ ਜਾ ਰਹੀ ਹੈ।
ਪੁਲਸ ਨੇ ਕੀਤੀ ਜਵਾਬੀ ਕਾਰਵਾਈ
ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਦੀ ਟੀਮ ਨੂੰ ਬਦਮਾਸ਼ਾਂ ਬਾਰੇ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਟੀਮ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ ਕਿ ਕੈਨਾਲ ਕਲੋਨੀ ਨੇੜੇ ਬਦਮਾਸ਼ਾਂ ਨੇ ਪੁਲਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਪੁਲਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਫ਼ਾਇਰਿੰਗ ਕੀਤੀ, ਜਿਸ ਦੌਰਾਨ ਇਕ ਬਦਮਾਸ਼ ਦੇ ਗੋਲੀ ਲੱਗੀ ਤੇ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਹਿਰਾਸਤ ਵਿਚ ਲੈ ਕੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਜਾਂਚ ਜਾਰੀ ਹੈ।
'Police Encounter','Firozpur Encounter','Firozpur Big Breaking News','Punjab Latest News'