ਚੋਣ ਕਮਿਸ਼ਨ ਦੀ ਮਨਜ਼ੂਰੀ ਤੋਂ ਬਾਅਦ ਠੇਕਿਆਂ ਦੀ ਨਿਲਾਮੀ ਸ਼ੁਰੂ ਹੋਣ ਜਾ ਰਹੀ ਹੈ। ਜਿਸ ਵਿੱਚ 1000 ਦੇ ਕਰੀਬ ਸ਼ਰਾਬ ਕਾਰੋਬਾਰੀਆਂ ਨੇ ਦਰਖਾਸਤਾਂ ਭਰੀਆਂ ਹਨ। ਜਾਣਕਾਰੀ ਅਨੁਸਾਰ 850 ਦੇ ਕਰੀਬ ਠੇਕੇ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਨਿਲਾਮੀ 'ਤੇ ਰੋਕ ਲਗਾਈ ਗਈ ਸੀ। ਪਰ ਸ਼ਰਾਬ ਕਾਰੋਬਾਰੀਆਂ ਦੀ ਅਪੀਲ ਤੋਂ ਬਾਅਦ ਮੁੜ ਨਿਲਾਮੀ ਕਰਵਾਈ ਜਾ ਰਹੀ ਹੈ। ਕਿਉਂਕਿ ਸ਼ਰਾਬ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਜੇਕਰ ਨਿਲਾਮੀ ਨਾ ਹੋਈ ਤਾਂ ਉਨ੍ਹਾਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਸਕਦਾ ਹੈ।