ਪੰਜਾਬ ਵਿਚ ਠੰਡ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਘਾਟੀ 'ਚ ਚਿੱਟੀ ਚਾਦਰ ਨੇ ਮੈਦਾਨੀ ਇਲਾਕਿਆਂ ਦੇ ਲੋਕਾਂ ਦੇ ਚਿਹਰਿਆਂ 'ਤੇ ਖੁਸ਼ੀ ਫੈਲਾ ਦਿੱਤੀ ਹੈ। ਇਸ ਮੌਸਮ 'ਚ ਗੁਲਮਰਗ ਅਤੇ ਸੋਨਮਰਗ ਦੇ ਉਪਰਲੇ ਇਲਾਕਿਆਂ 'ਚ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ 'ਚ ਮੀਂਹ ਨੇ ਮੌਸਮ ਨੂੰ ਬਦਲ ਦਿੱਤਾ ਹੈ। ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਮੈਦਾਨੀ ਇਲਾਕਿਆਂ 'ਚ ਜਲਦੀ ਹੀ ਮੌਸਮ 'ਚ ਬਦਲਾਅ ਹੋਵੇਗਾ। ਆਈਐਮਡੀ ਨੇ ਕਿਹਾ ਕਿ ਇਸ ਮਹੀਨੇ ਦੀ 15 ਤਰੀਕ ਤੋਂ ਠੰਡ ਸ਼ੁਰੂ ਹੋ ਜਾਵੇਗੀ। ਬਿਹਾਰ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਅਤੇ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਸਵੇਰੇ ਅਤੇ ਸ਼ਾਮ ਨੂੰ ਹਲਕੀ ਠੰਡ ਪੈ ਰਹੀ ਹੈ।
ਇਸ ਦਿਨ ਤੋਂ ਠੰਡ ਸ਼ੁਰੂ ਹੋ ਜਾਵੇਗੀ
ਪੰਜਾਬ 'ਚ 15 ਤਰੀਕ ਤੋਂ ਠੰਡ ਪੂਰੀ ਤਰ੍ਹਾਂ ਸ਼ੁਰੂ ਹੋ ਜਾਵੇਗੀ। ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਅੱਜ ਸੰਘਣੀ ਧੁੰਦ ਛਾਈ ਰਹੀ। ਚੰਡੀਗੜ੍ਹ ਦੀ ਹਵਾ ਪੂਰੀ ਤਰ੍ਹਾਂ ਪ੍ਰਦੂਸ਼ਿਤ ਹੋ ਚੁੱਕੀ ਹੈ। ਚੰਡੀਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ (AQI) 375 ਨੂੰ ਪਾਰ ਕਰ ਗਿਆ ਹੈ। ਜਿਸ ਕਾਰਨ ਇੱਥੇ ਸਾਹ ਲੈਣਾ ਦਿਨ ਵਿੱਚ ਵੀਹ ਸਿਗਰਟਾਂ ਪੀਣ ਦੇ ਬਰਾਬਰ ਹੈ। ਜੋ ਸਿਹਤ ਲਈ ਬਹੁਤ ਖਤਰਨਾਕ ਹੈ।
ਸੰਘਣੀ ਧੁੰਦ ਦਾ ਅਲਰਟ ਜਾਰੀ
ਜਦੋਂ ਕਿ ਸਭ ਤੋਂ ਵੱਧ AQI 269 ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿੱਚ ਦਰਜ ਕੀਤਾ ਗਿਆ। ਸੂਬੇ ਦੇ ਤਾਪਮਾਨ 'ਚ 24 ਘੰਟਿਆਂ 'ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਇਹ ਆਮ ਹੋ ਗਿਆ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 30.4 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 15 ਨਵੰਬਰ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ।
ਪੰਜਾਬ ਵਿੱਚ ਧੂੰਏਂ ਕਾਰਨ ਲੋਕਾਂ ਨੂੰ ਖੰਘ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਹੈ। ਅੱਜ ਸੀਜ਼ਨ ਦੀ ਪਹਿਲੀ ਧੁੰਦ ਦੇਖਣ ਨੂੰ ਮਿਲੀ ਹੈ ਅਤੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ, ਜਿਸ ਕਾਰਨ ਬਾਈਕ ਜਾਂ ਐਕਟਿਵਾ ਚਲਾਉਂਦੇ ਸਮੇਂ ਹੱਥ ਠੰਡੇ ਮਹਿਸੂਸ ਹੋਣ ਲੱਗੇ ਹਨ। ਸੜਕਾਂ ’ਤੇ ਸੰਘਣੀ ਧੁੰਦ ਕਾਰਨ ਵਾਹਨ ਵੀ ਸੜਕਾਂ ’ਤੇ ਹੌਲੀ ਚਲਦੇ ਦੇਖੇ ਗਏ।
ਹਿਮਾਚਲ ਵਿੱਚ 15-16 ਨੂੰ ਮੀਂਹ ਅਤੇ ਬਰਫ਼ਬਾਰੀ
ਦੋ ਦਿਨਾਂ ਬਾਅਦ ਹਿਮਾਚਲ ਪ੍ਰਦੇਸ਼ ਵਿੱਚ ਵੈਸਟਰਨ ਡਿਸਟਰਬੈਂਸ (ਡਬਲਯੂਡੀ) ਸਰਗਰਮ ਹੋ ਰਿਹਾ ਹੈ। ਇਸ ਕਾਰਨ 15 ਅਤੇ 16 ਨਵੰਬਰ ਨੂੰ ਚੰਬਾ, ਕਾਂਗੜਾ, ਕੁੱਲੂ ਅਤੇ ਲਾਹੌਲ ਸਪਿਤੀ ਦੀਆਂ ਉੱਚੀਆਂ ਚੋਟੀਆਂ 'ਤੇ ਬਰਫਬਾਰੀ ਅਤੇ ਬਾਰਿਸ਼ ਹੋ ਸਕਦੀ ਹੈ।