ਪੰਜਾਬ ਸਮੇਤ ਜਲੰਧਰ ਵਿਚ ਠੰਡ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ, ਹਾਲਾਂਕਿ ਧੁੱਪ ਨਿਕਲਣ ਨਾਲ ਲੋਕਾਂ ਨੂੰ ਕੁਝ ਰਾਹਤ ਵੀ ਮਿਲ ਰਹੀ ਹੈ ਪਰ ਦਿਨ ਢਲਦਿਆਂ ਹੀ ਕੋਹਰੇ ਕਾਰਣ ਠੰਡ ਵਿਚ ਵਾਧਾ ਹੋ ਜਾਂਦਾ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਅਤੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਅਨੁਸਾਰ, ਪੱਛਮੀ ਗੜਬੜੀ ਸ਼ਨੀਵਾਰ ਨੂੰ ਸਰਗਰਮ ਹੋ ਗਈ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਇਸਦਾ ਪ੍ਰਭਾਵ ਪੰਜਾਬ ਅਤੇ ਚੰਡੀਗੜ੍ਹ ਵਿੱਚ ਦੇਖਣ ਨੂੰ ਮਿਲੇਗਾ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
21 ਤੋਂ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ 21 ਜਨਵਰੀ ਤੋਂ 23 ਜਨਵਰੀ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 22 ਜਨਵਰੀ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 8 ਜ਼ਿਲ੍ਹਿਆਂ ਵਿੱਚ ਕੋਲਡ-ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਉਮੀਦ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ
ਮੌਸਮ ਵਿਭਾਗ ਨੇ ਜਲੰਧਰ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ,
ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇੱਥੇ ਵਿਜ਼ੀਬਿਲਟੀ ਲਗਭਗ 50 ਮੀਟਰ ਹੋ ਸਕਦੀ ਹੈ।