ਪੰਜਾਬ ਇਨ੍ਹਾਂ ਦਿਨਾਂ ਵਿਚ ਧੁੰਦ ਦੀ ਚਿੱਟੀ ਚਾਦਰ ਵਿਚ ਲਿਪਟਿਆ ਹੋਇਆ ਨਜ਼ਰ ਆ ਰਿਹਾ ਹੈ। ਸੰਗਣੀ ਧੁੰਦ ਕਾਰਨ ਅੱਜ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ 5 ਵੱਡੇ ਹਾਦਸੇ ਵਾਪਰੇ। ਇਨ੍ਹਾਂ ਹਾਦਸਿਆਂ ਵਿੱਚ ਇੱਕ ਔਰਤ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਜਦਕਿ ਕਈ ਲੋਕ ਹਾਦਸਿਆਂ 'ਚ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਸਾਰੇ ਹਾਦਸੇ ਧੁੰਦ ਕਾਰਨ ਵਾਪਰੇ ਹਨ।
ਮਹਾਪੰਚਾਇਤ ਵਿਚ ਜਾ ਰਹੀਆਂ 2 ਬੱਸਾਂ ਹਾਦਸੇ ਦਾ ਸ਼ਿਕਾਰ
ਸ਼ਨੀਵਾਰ ਨੂੰ ਪੰਜਾਬ 'ਚ ਕਿਸਾਨਾਂ ਨਾਲ ਭਰੀਆਂ ਦੋ ਬੱਸਾਂ ਹਾਦਸਾਗ੍ਰਸਤ ਹੋ ਗਈਆਂ, ਜਿਸ 'ਚ ਤਿੰਨ ਔਰਤਾਂ ਦੀ ਮੌਤ ਹੋ ਗਈ। ਜਦਕਿ 30 ਤੋਂ ਵੱਧ ਲੋਕ ਜ਼ਖਮੀ ਹਨ। ਇਹ ਦੋਵੇਂ ਹਾਦਸੇ ਵੱਖਰੇ-ਵੱਖਰੇ ਹੋਏ ਹਨ। ਇਨ੍ਹਾਂ ਵਿੱਚੋਂ ਇੱਕ ਬੱਸ ਖਨੌਰੀ ਸਰਹੱਦ ’ਤੇ ਕਿਸਾਨਾਂ ਦੀ ਮਹਾਪੰਚਾਇਤ ਵਿਚ ਜਾ ਰਹੀ ਸੀ।
ਦੂਸਰੀ ਬੱਸ ਵਿੱਚ ਸਵਾਰ ਲੋਕ ਹਰਿਆਣਾ ਦੇ ਟੋਹਾਣਾ ਵਿੱਚ ਆਯੋਜਿਤ ਸੰਯੁਕਤ ਕਿਸਾਨ ਮੋਰਚਾ ਦੀ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਹਾਦਸੇ ਤੋਂ ਬਾਅਦ ਸਾਰੇ ਜ਼ਖਮੀਆਂ ਅਤੇ ਮ੍ਰਿਤਕਾਂ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ।
ਕੈਂਟਰ ਨੇ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
ਮੋਗਾ 'ਚ ਧੁੰਦ ਕਾਰਨ ਤੇਜ਼ ਰਫਤਾਰ ਕੈਂਟਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਜਦਕਿ ਉਸ ਦਾ ਭਰਾ ਗੰਭੀਰ ਜ਼ਖਮੀ ਹੈ, ਜਿਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਐਸਐਸਐਫ ਦੀ ਟੀਮ ਮੌਕੇ ’ਤੇ ਪਹੁੰਚ ਗਈ। ਕੈਂਟਰ ਚਾਲਕ ਕੈਂਟਰ ਛੱਡ ਕੇ ਫਰਾਰ ਹੋ ਗਿਆ। ਪੁਲਸ ਨੇ ਕੈਂਟਰ ਨੂੰ ਕਬਜ਼ੇ ਵਿੱਚ ਲੈ ਲਿਆ।
ਗੁੜ ਦਾ ਭਰਿਆ ਟਰੱਕ ਕਾਰ 'ਤੇ ਪਲਟਿਆ
ਅੰਮ੍ਰਿਤਸਰ 'ਚ ਸਵੇਰੇ ਗੁੜ ਨਾਲ ਭਰਿਆ ਟਰੱਕ ਹਾਦਸਾਗ੍ਰਸਤ ਹੋ ਗਿਆ। ਖੁਸ਼ਕਿਸਮਤੀ ਨਾਲ ਕੋਈ ਜ਼ਖਮੀ ਨਹੀਂ ਹੋਇਆ ਪਰ ਇਕ ਕਾਰ ਅਤੇ ਇਕ ਟਰਾਂਸਫਾਰਮਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਤੋਂ ਬਾਅਦ ਅੱਗੇ ਜਾ ਰਿਹਾ ਟਰੱਕ ਇਕ ਕਾਰ 'ਤੇ ਜਾ ਡਿੱਗਾ, ਜਿਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
ਏਅਰਫੋਰਸ ਜਵਾਨ ਦੀ ਕਾਰ ਟਰੱਕ ਨਾਲ ਟਕਰਾ ਗਈ
ਗੁਰਦਾਸਪੁਰ 'ਚ ਸੰਘਣੀ ਧੁੰਦ ਕਾਰਨ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਔਜਲਾ ਬਾਈਪਾਸ 'ਤੇ ਏਅਰ ਫੋਰਸ ਦੇ ਜਵਾਨ ਦੀ ਕਾਰ ਇਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ ਫੌਜੀ ਦੀ ਪਤਨੀ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ ਗਿਆ ਹੈ।