ਕੈਨੇਡਾ 'ਚ ਖਾਲਿਸਤਾਨੀ ਸਮਰਥਕ ਹਰਦੀਪ ਨਿੱਝਰ ਦੇ ਕਤਲ ਦੇ ਦੋਸ਼ 'ਚ ਪੁਲਸ ਨੇ 3 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਹੁਣ ਇਸ ਮਾਮਲੇ 'ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਭਾਰਤ 'ਤੇ ਦੋਸ਼ ਲਗਾਉਣਾ ਉਨ੍ਹਾਂ ਦੀ ਮਜਬੂਰੀ ਹੈ। ਨਿੱਝਰ ਦੇ ਕਤਲ ਨਾਲ ਭਾਰਤ ਦਾ ਕੋਈ ਲੈਣਾ-ਦੇਣਾ ਨਹੀਂ ਹੈ।
ਸਭ ਕੁਝ ਸਿਆਸਤ ਕਰਕੇ ਹੋ ਰਿਹਾ
ਭਾਰਤ 'ਤੇ ਕੈਨੇਡਾ ਦੇ ਵਾਰ-ਵਾਰ ਦੋਸ਼ਾਂ 'ਤੇ ਜੈਸ਼ੰਕਰ ਨੇ ਕਿਹਾ ਕਿ ਇਹ ਸਭ ਕੈਨੇਡਾ ਦੀ ਅੰਦਰੂਨੀ ਰਾਜਨੀਤੀ ਕਾਰਨ ਹੋ ਰਿਹਾ ਹੈ। ਭਾਰਤ ਨੂੰ ਵਿਕਸਤ ਭਾਰਤ ਬਣਾਉਣ ਲਈ ਹਰ ਦੇਸ਼ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਗੇ ਮਜ਼ਬੂਤ ਨੇਤਾ ਦੀ ਲੋੜ ਹੈ। ਵਿਸ਼ਵ ਪੱਧਰ 'ਤੇ ਭਾਰਤ ਦਾ ਅਕਸ ਹੁਣ ਪਹਿਲਾਂ ਨਾਲੋਂ ਬਹੁਤ ਵਧੀਆ ਹੈ, ਕੈਨੇਡਾ ਇਕ ਅਪਵਾਦ ਹੈ।
ਕੈਨੇਡਾ ਭਾਰਤ ਦੀ ਮਦਦ ਨਹੀਂ ਕਰ ਰਿਹਾ
ਐਸ ਜੈਸ਼ੰਕਰ ਨੇ ਅੱਗੇ ਕਿਹਾ - ਕੈਨੇਡਾ ਵਿੱਚ ਸੱਤਾਧਾਰੀ ਪਾਰਟੀ ਕੋਲ ਸੰਸਦ ਵਿੱਚ ਬਹੁਮਤ ਨਹੀਂ ਹੈ ਤੇ ਕੁਝ ਪਾਰਟੀਆਂ ਖਾਲਿਸਤਾਨ ਪੱਖੀ ਨੇਤਾਵਾਂ 'ਤੇ ਨਿਰਭਰ ਹਨ। ਅਸੀਂ ਉਨ੍ਹਾਂ ਨੂੰ ਕਈ ਵਾਰ ਕਿਹਾ ਕਿ ਅਜਿਹੇ ਲੋਕਾਂ ਨੂੰ ਵੀਜ਼ਾ, ਮਾਨਤਾ ਜਾਂ ਸਿਆਸੀ ਥਾਂ ਨਾ ਦਿੱਤੀ ਜਾਵੇ ਜੋ ਉਨ੍ਹਾਂ (ਕੈਨੇਡੀਅਨਾਂ) ਲਈ, ਸਾਡੇ ਲਈ ਤੇ ਸਾਡੇ ਸਬੰਧਾਂ ਵਿੱਚ ਮੁਸ਼ਕਲਾਂ ਪੈਦਾ ਕਰ ਰਹੇ ਹਨ, ਪਰ ਕੈਨੇਡੀਅਨ ਸਰਕਾਰ ਨੇ ਕੁਝ ਨਹੀਂ ਕੀਤਾ।